11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼ੇਖ ਹਸੀਨਾ ਨੂੰ ਫਾਂਸੀ ਤੋਂ ਬਚਾਉਣ ਲਈ ਬਰਤਾਨਵੀ ਸੰਸਦ ਮੈਂਬਰਾਂ ਵਲੋਂ ਦਖ਼ਲ ਦੀ ਅਪੀਲ

ਲੰਡਨ, 11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ 6 ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਵਤਨ ਵਾਪਸੀ ਦੀ ਸਥਿਤੀ ’ਚ ਉਨ੍ਹਾਂ ਨੂੰ ਫਾਂਸੀ ਨਾ ਦਿੱਤੇ ਜਾਣ ਦੀ ਕਾਨੂੰਨੀ ਗਾਰੰਟੀ ਯਕੀਨੀ ...

ਅਜੀਤ ਡੈਸਕ 12-11-2026

ਲੰਡਨ, 11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ 6 ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਵਤਨ ਵਾਪਸੀ ਦੀ ਸਥਿਤੀ ’ਚ ਉਨ੍ਹਾਂ ਨੂੰ ਫਾਂਸੀ ਨਾ ਦਿੱਤੇ ਜਾਣ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ।

27 ਅਕਤੂਬਰ ਨੂੰ ਲਿਖੇ ਪੱਤਰ ’ਚ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ, ਜਿਮ ਸ਼ੈਨਨ, ਸੀਮਸ ਲੋਗਨ ਤੇ ਸਕਾਟਿਸ਼ ਸੰਸਦ ਦੇ ਤਿੰਨ ਮੈਂਬਰਾਂ ਸਮੇਤ ਯੂਰਪੀ ਸੰਸਦ ਦੇ ਇਕ ਸਾਬਕਾ ਮੈਂਬਰ ਨੇ ਬਰਤਾਨਵੀ ਸਰਕਾਰ ਨੂੰ ਕੂਟਨੀਤਕ ਪੱਧਰ ’ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ।


ਸੰਸਦ ਮੈਂਬਰਾਂ ਨੇ ਕਿਹਾ ਕਿ ਸ਼ੇਖ ਹਸੀਨਾ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਦੀ ਸੁਤੰਤਰ ਜਾਂਚ ਤੇ ਨਿਰਪੱਖ ਸੁਣਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੀ ਪਸੰਦ ਦੇ ਵਕੀਲ ਰਾਹੀਂ ਸਜ਼ਾ ਨੂੰ ਚੁਣੌਤੀ ਦੇਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਅਗਸਤ 2024 ’ਚ ਬੰਗਲਾਦੇਸ਼ ਵਿਚ ਵਿਦਿਆਰਥੀ ਅੰਦੋਲਨ ਤੋਂ ਬਾਅਦ ਸੱਤਾ ਗੁਆਉਣ ਵਾਲੀ 79 ਸਾਲਾ ਸ਼ੇਖ ਹਸੀਨਾ ਇਸ ਸਮੇਂ ਭਾਰਤ ’ਚ ਰਹਿ ਰਹੀ ਹੈ। ਬੰਗਲਾਦੇਸ਼ ਦੀ ਅਦਾਲਤ ਵਲੋਂ ਉਨ੍ਹਾਂ ਦੀ ਗੈਰਹਾਜ਼ਰੀ ਵਿਚ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਮਾਮਲੇ ’ਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਹਸੀਨਾ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੀ ਰਹੀ ਹੈ।

ਪਿਛਲੀ ਖ਼ਬਰ ਵੀਜ਼ਾ ਧੋਖਾਧੜੀ ਮਾਮਲੇ ’ਚ ਅਮਰੀਕਾ ’ਚ ਭਾਰਤੀ ਕਾਰੋਬਾਰੀ ਨੂੰ 10 ਸਾਲ ਦੀ ਸਜ਼ਾ ਅਗਲੀ ਖ਼ਬਰ ਦੇਹਰਾਦੂਨ ਏਅਰਪੋਰਟ ਰੋਡ ’ਤੇ ਹਾਥੀ ਦਾ ਕਹਿਰ, ਬੁਲੇਟ ਸਵਾਰ ਨੌਜਵਾਨ ਨੂੰ ਪੈਰਾਂ ਹੇਠ ਕੁਚਲਿਆ, ਵਾਲ-ਵਾਲ ਬਚੀ ਜਾਨ