ਨਵੀਂ ਦਿੱਲੀ , 14 ਨਵੰਬਰ -ਮਾਈਕ੍ਰੋਸਾਫਟ ਨੇ ਦੁਨੀਆ ਭਰ ਵਿੱਚ ਆਪਣੀਆਂ ਸੇਵਾਵਾਂ ਵਿੱਚ ਆਈ ਤਕਨੀਕੀ ਖਰਾਬੀ ਕਾਰਨ ਹੋਈ ਪਰੇਸ਼ਾਨੀ ਲਈ ਮੁਆਫ਼ੀ ਮੰਗੀ ਹੈ।
ਕੰਪਨੀ ਨੇ ਕਿਹਾ, “ਇਸ ਰੁਕਾਵਟ ਕਾਰਨ ਹੋਈ ਅਸੁਵਿਧਾ ਲਈ ਸਾਨੂੰ ਦਿਲੋਂ ਅਫ਼ਸੋਸ ਹੈ।”
ਕੰਪਨੀ ਮੁਤਾਬਕ, ਉਸ ਦੀਆਂ ਵੱਖ-ਵੱਖ ਸੇਵਾਵਾਂ ਨੂੰ ਮੁੜ ਚਾਲੂ ਕਰਨ ਅਤੇ ਸਥਿਤੀ ਨੂੰ ਆਮ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਮਾਈਕ੍ਰੋਸਾਫਟ ਨੇ ਅੱਗੇ ਦੱਸਿਆ ਕਿ ਉਸ ਦੀਆਂ ਪ੍ਰਭਾਵਿਤ ਸੇਵਾਵਾਂ ਨੂੰ ਹੌਲੀ-ਹੌਲੀ ਬਹਾਲ ਕੀਤਾ ਜਾ ਰਿਹਾ ਹੈ ਅਤੇ ਤਕਨੀਕੀ ਟੀਮਾਂ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕਰਨ ਵਿੱਚ ਜੁਟੀਆਂ ਹੋਈਆਂ ਹਨ।