15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜਲੰਧਰ ਰੋਡ ’ਤੇ ਭਿਆਨਕ ਹਾਦਸਾ: ਰੈਸਟੋਰੈਂਟ ਮਾਲਕ ਦੀ ਮੌਤ, ਮੁਲਾਜ਼ਮ ਗੰਭੀਰ ਜ਼ਖ਼ਮੀ

ਕਪੂਰਥਲਾ, 15 ਨਵੰਬਰ (ਅਮਨਜੋਤ ਸਿੰਘ ਵਾਲੀਆ) – ਕਪੂਰਥਲਾ ਦੇ ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਕਾਰ ਅਤੇ ਐਕਟਿਵਾ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਰੈਸਟੋਰੈਂਟ ਮਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਮੁਲਾਜ਼ਮ ਗੰਭੀਰ ਰੂਪ 'ਚ ਜ਼ਖ਼ਮੀ ....

ਅਜੀਤ ਡੈਸਕ 16-11-2026
ਕਪੂਰਥਲਾ, 15 ਨਵੰਬਰ (ਅਮਨਜੋਤ ਸਿੰਘ ਵਾਲੀਆ) – ਕਪੂਰਥਲਾ ਦੇ ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਕਾਰ ਅਤੇ ਐਕਟਿਵਾ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਰੈਸਟੋਰੈਂਟ ਮਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਮੁਲਾਜ਼ਮ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਰੈਸਟੋਰੈਂਟ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਆਪਣੇ ਮੁਲਾਜ਼ਮ ਸ਼ਿਵਰਾਜ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਦੀ ਇਕ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ। ਉੱਥੇ ਡਿਊਟੀ ’ਤੇ ਤਾਇਨਾਤ ਡਾਕਟਰ ਯੁਕਤਾ ਨੇ ਜਾਂਚ ਤੋਂ ਬਾਅਦ ਗੁਰਵਿੰਦਰਪਾਲ ਸਿੰਘ ਕਾਹਲੋਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਸ਼ਿਵਰਾਜ ਦਾ ਇਲਾਜ ਜਾਰੀ ਹੈ।

ਇਸ ਸਬੰਧੀ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਥਾਣਾ ਸਿਟੀ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 
ਅਗਲੀ ਖ਼ਬਰ ਪਟਨਾ ’ਚ ਛਠ ਪੂਜਾ ਦੀਆਂ ਰੌਣਕਾਂ, ਗੰਗਾ ਨਦੀ ਦੇ ਘਾਟਾਂ ’ਤੇ ਉਮੜੀ ਸ਼ਰਧਾਲੂਆਂ ਦੀ ਭੀੜ