16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ

ਮਾਛੀਵਾੜਾ ਸਾਹਿਬ, 16 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਪੁਲਿਸ ਥਾਣਾ ਨੇੜੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਰਣਜੋਤ ਸਿੰਘ (18) ਵਾਸੀ ਜੀਵਨਪੁਰ ਦੀ ਮੌਤ ਹੋ ਗਈ, ਜੋ ਕਿ ਸਕੂਲ ਪੜ੍ਹਨ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਜੀਵਨਪੁਰ ਤੋਂ ਸਕੂਲ ਲਈ ਘਰੋਂ ਨਿਕਲਿਆ ਅਤੇ ਜਦੋਂ ਮਾਛੀਵਾੜਾ ਥਾਣਾ ਨੇੜ੍ਹੇ ਪਹੁੰਚਿਆ...

ਅਜੀਤ ਡੈਸਕ 16-11-2026

ਮਾਛੀਵਾੜਾ ਸਾਹਿਬ, 16 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਪੁਲਿਸ ਥਾਣਾ ਨੇੜੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਰਣਜੋਤ ਸਿੰਘ (18) ਵਾਸੀ ਜੀਵਨਪੁਰ ਦੀ ਮੌਤ ਹੋ ਗਈ, ਜੋ ਕਿ ਸਕੂਲ ਪੜ੍ਹਨ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਜੀਵਨਪੁਰ ਤੋਂ ਸਕੂਲ ਲਈ ਘਰੋਂ ਨਿਕਲਿਆ ਅਤੇ ਜਦੋਂ ਮਾਛੀਵਾੜਾ ਥਾਣਾ ਨੇੜ੍ਹੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਵਾਹਨ ਵਿਚ ਸਿੱਧੀ ਟੱਕਰ ਮਾਰੀ। ਇਸ ਹਾਦਸੇ ਵਿਚ ਰਣਜੋਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ। ਇੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਉਪਰੰਤ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਅਤੇ ਫੋਰਟਿਸ ਹਸਪਤਾਲ ਵਿਚ ਜਦੋਂ ਉਸ ਨੂੰ ਇਲਾਜ ਲਈ ਦਾਖਲ ਕਰਵਾਇਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਣਜੋਤ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਨੌਕਰੀ ਕਰਦਾ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਵਿਦਿਆਰਥੀ ਰਣਜੋਤ ਸਿੰਘ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ, ਜਿਸ ਦੀ ਮੌਤ ਨਾਲ ਜਿੱਥੇ ਉਸ ਦੇ ਸਾਥੀ ਗ਼ਮਗੀਨ ਹਨ,  ਉੱਥੇ ਪਿੰਡ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਣਜੋਤ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਕਾਬੂ ਕਰ ਲਏ ਜਾਣਗੇ। ਹਾਦਸੇ ਵਾਲੇ ਸਥਾਨ ’ਤੇ ਖੜ੍ਹੇ ਲੋਕਾਂ ਵਲੋਂ ਦੱਸਣ ਅਨੁਸਾਰ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰ ਨਸ਼ੇ ਵਿਚ ਲੱਗ ਰਹੇ ਸਨ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਅਗਲੀ ਖ਼ਬਰ ਚੀਫ ਖਾਲਸਾ ਦੀਵਾਨ ਵਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ 19 ਤੋਂ ਹੋਵੇਗੀ ਸ਼ੁਰੂ- ਡਾ. ਨਿੱਝਰ