16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਢਿਲਵਾਂ ਪੁਲਿਸ ਵਲੋਂ ਤਿੰਨ ਕਾਰ ਸਵਾਰ ਨਸ਼ੀਲੇ ਪਦਾਰਥਾਂ (ਆਈਸ) ਅਤੇ ਗੱਡੀ ਸਮੇਤ ਕਾਬੂ

ਢਿੱਲਵਾਂ (ਕਪੂਰਥਲਾ), 16 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਨੇ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ...

ਅਜੀਤ ਡੈਸਕ 16-11-2026

ਢਿੱਲਵਾਂ (ਕਪੂਰਥਲਾ), 16 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਨੇ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਤਿੰਨ ਕਾਰ ਸਵਾਰਾਂ ਨੂੰ ਨਸ਼ੀਲੇ ਪਦਾਰਥਾਂ (ਆਈਸ) ਸਮੇਤ ਗ੍ਰਿਫ਼ਤਾਰ ਕੀਤਾ ਹੈ।

ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਛਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਹਾਈ-ਟੈਕ ਨਾਕਾ ਢਿਲਵਾਂ ਵਿਖੇ ਮੌਜੂਦ ਸੀ। ਵਾਹਨਾਂ ਦੀ ਜਾਂਚ ਦੌਰਾਨ ਅੰਮ੍ਰਿਤਸਰ ਤੋਂ ਆ ਰਹੀ ਇਕ ਕਾਰ ਵਿਚ ਜਾ ਰਹੇ ਤਿੰਨ ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਐਨਕਾਂ ਵਾਲੇ ਡੱਬੇ ਵਿਚੋਂ ਇਕ ਭਾਰੀ ਲਿਫਾਫਾ ਮਿਲਿਆ।

ਪੁੱਛਗਿੱਛ ਕਰਨ ’ਤੇ ਸਵਾਰਾਂ ਨੇ ਮੰਨਿਆ ਕਿ ਲਿਫਾਫੇ ਵਿਚ ਨਸ਼ੀਲਾ ਪਦਾਰਥ ਸੀ। ਜਾਂਚ ਦੌਰਾਨ ਲਿਫਾਫੇ ਵਿਚੋਂ 50 ਗ੍ਰਾਮ ਨਸ਼ੀਲਾ ਪਦਾਰਥ (ਆਈਸ) ਬਰਾਮਦ ਕੀਤਾ ਗਿਆ। ਦੋਸ਼ੀਆਂ ਦੀ ਪਛਾਣ ਬੋਨੀ ਕੁਮਾਰ ਮਹੇ ਪੁੱਤਰ ਸੁਨੀਲ ਕੁਮਾਰ, ਵਾਸੀ ਪੁਤਲੀਘਰ, ਥਾਣਾ ਸਦਰ, ਅੰਮ੍ਰਿਤਸਰ; ਜੋਬਨਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਵਾਸੀ ਇਬਰਾਹਿਮਪੁਰਾ, ਥਾਣਾ ਅਜਨਾਲਾ, ਅੰਮ੍ਰਿਤਸਰ ਅਤੇ ਸਹਿਜਪਾਲ ਸਿੰਘ ਪੁੱਤਰ ਸੁਰਿੰਦਰ ਪਾਲ ਸਿੰਘ, ਵਾਸੀ ਨੰਗਲੀ ਭੱਠਾ, ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।

ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਢਿੱਲਵਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਪਿਛਲੀ ਖ਼ਬਰ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਜੱਦੀ ਪਿੰਡ ਕ੍ਰਿਸ਼ਨਾ ਨਗਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਚ ਜਲਦ ਹੀ ਮੈਡੀਕਲ ਕਾਲਜ ਖੋਲਿਆ ਜਾਵੇਗਾ- ਭਗਵੰਤ ਸਿੰਘ ਮਾਨ