ਡੇਰਾਬੱਸੀ (ਮੁਹਾਲੀ), 17 ਨਵੰਬਰ (ਰਣਬੀਰ ਸਿੰਘ ਪੜ੍ਹੀ) – ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ ਬੰਪਰ ਨਿਕiਲਆ ਹੈ। ਇਸ ਖ਼ਬਰ ਨਾਲ ਜਿੱਥੇ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਉੱਥੇ ਸਮੁੱਚੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 45 ਸਾਲਾ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹਮਾਯੂੰਪੁਰ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਉਸ ਨੇ ਦੀਵਾਲੀ ਤੋਂ ਪਹਿਲਾਂ ਹੰਡੇਸਰਾ ਦੇ ਲਾਟਰੀ ਵਿਕਰੇਤਾ ਆਸ਼ੂ ਗਰਗ ਕੋਲੋਂ ਦੀਵਾਲੀ ਬੰਪਰ ਦੀ ਟਿਕਟ ਖ਼ਰੀਦੀ ਸੀ। ਬਲਜਿੰਦਰ ਸਿੰਘ ਨੂੰ ਬੀਤੀ ਰਾਤ ਕਰੀਬ 11 ਵਜੇ 12 ਕਰੋੜ ਰੁਪਏ ਦਾ ਇਨਾਮ ਨਿਕਲਣ ਬਾਰੇ ਪਤਾ ਲੱਗਿਆ। ਇਸ ਮਗਰੋਂ ਪਰਿਵਾਰ ਅਤੇ ਸਕੇ-ਸੰਬੰਧੀਆਂ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ।
ਦੋ ਬੱਚਿਆਂ ਦੇ ਪਿਤਾ ਬਲਜਿੰਦਰ ਸਿੰਘ ਦਾ ਪਰਿਵਾਰ ਸਾਧਾਰਨ ਜੀਵਨ ਬਤੀਤ ਕਰ ਰਿਹਾ ਸੀ। ਪਰਿਵਾਰ ਦੇ ਨਜ਼ਦੀਕੀਆਂ ਅਨੁਸਾਰ ਇਨਾਮੀ ਰਾਸ਼ੀ ਨੂੰ ਕਿੱਥੇ ਅਤੇ ਕਿਵੇਂ ਵਰਤਣਾ ਹੈ, ਇਸ ਸੰਬੰਧੀ ਅਜੇ ਕੋਈ ਵਿਉਂਤਬੰਦੀ ਨਹੀਂ ਕੀਤੀ ਗਈ। ਇਨਾਮ ਹਾਸਲ ਕਰਨ ਲਈ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਵਾਸਤੇ ਬਲਜਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਜ਼ੀਰਕਪੁਰ ਸਥਿਤ ਰਤਨ ਲਾਟਰੀ ਦੇ ਦਫ਼ਤਰ ਲਈ ਰਵਾਨਾ ਹੋਇਆ ਹੈ।
ਤਾਜ਼ਾ ਖ਼ਬਰਾਂ
Free
ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ
ਡੇਰਾਬੱਸੀ (ਮੁਹਾਲੀ), 17 ਨਵੰਬਰ (ਰਣਬੀਰ ਸਿੰਘ ਪੜ੍ਹੀ) – ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ ਬੰਪਰ ਨਿਕiਲਆ...
ਅਜੀਤ ਡੈਸਕ
17-11-2026