ਅੰਮ੍ਰਿਤਸਰ, 17 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਬੈਠਕ ਹੋਵੇਗੀ।
ਮੀਟਿੰਗ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਹੋਵੇਗੀ। ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿਚ ਹੋਵੇਗੀ।
ਐਕਟ ਵਿਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।