ਨਵੀਂ ਦਿੱਲੀ, 18 ਨਵੰਬਰ (ਏਜੰਸੀ)-ਖਾੜੀ ਦੇਸ਼ ’ਚ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਇੰਡੀਗੋ ਨੇ ਬੁੱਧਵਾਰ ਨੂੰ ਸਾਊਦੀ ਅਰਬ ਦੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਉਡਾਣਾਂ ਦੀ ਰੱਦ ਹੋਣ ਦੀ ਮਿਆਦ 30 ਨਵੰਬਰ ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਏਅਰਲਾਈਨ ਨੇ ਜੇਦਾਹ ਅਤੇ ਮੇਦੀਨਾਹ ਆਉਣ-ਜਾਣ ਵਾਲੀਆਂ ਸੇਵਾਵਾਂ ਨੂੰ 21 ਨਵੰਬਰ ਤੱਕ ਰੱਦ ਕਰ ਦਿੱਤਾ ਸੀ, ਜਦੋਂ ਕਿ ਰਿਆਧ ਅਤੇ ਦਮਾਮ ਜਾਣ ਵਾਲੀਆਂ ਉਡਾਣਾਂ 30 ਨਵੰਬਰ ਤੱਕ ਰੱਦ ਕੀਤੀਆਂ ਗਈਆਂ ਸਨ।
ਇੰਡੀਗੋ ਨੇ ਬੁੱਧਵਾਰ ਨੂੰ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਸਾਊਦੀ ਅਰਬ ਵਿਚ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਜੇਦਾਹ, ਮੇਦੀਨਾਹ, ਰਿਆਧ ਅਤੇ ਦਮਾਮ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ 30 ਨਵੰਬਰ 2026 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਏਅਰਲਾਈਨ ਨੇ ਕਿਹਾ ਕਿ ਉਹ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਹਾਲਾਤ ਦਾ ਮੁਲਾਂਕਣ ਕਰ ਰਹੀ ਹੈ।