19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੱਲ੍ਹ ਦੇ ਇਜਲਾਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਕਰਨਗੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਕੱਲ੍ਹ 20 ਨਵੰਬਰ...

ਅਜੀਤ ਡੈਸਕ 19-11-2026

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਕੱਲ੍ਹ 20 ਨਵੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ਼ਾਮ ਪਾਰਟੀ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਪਹੁੰਚਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਮੀਟਿੰਗ ਵਿਚ ਕੱਲ੍ਹ ਦੇ ਇਜਲਾਸ ਦੌਰਾਨ ਚੁਣੇ ਜਾਣ ਵਾਲੇ ਅਹੁਦੇਦਾਰਾਂ ਦੇ ਨਾਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਅਹੁਦੇਦਾਰਾਂ ਦੇ ਨਾਵਾਂ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੇ ਜਾਣ ਦੀ ਸੰਭਾਵਨਾ ਹੈ ।

ਪਿਛਲੀ ਖ਼ਬਰ ਦਿੱਲੀ ਮੋਰਚੇ ਦੇ ਯੋਧੇ ਅਤੇ ਉੱਘੇ ਕਿਸਾਨ ਆਗੂ ਗੁਰਬਾਜ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਵਿਜੀਲੈਂਸ ਵਲੋਂ ਬਲਾਕ ਦਫ਼ਤਰ ਦਾ ਸੁਪਰਡੈਂਟ 10 ਹਜ਼ਾਰ ਰੁਪਏ ਰਿਸ਼ਵਤ ਨਾਲ ਰੰਗੇ ਹੱਥੀ ਕਾਬੂ