20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਪ੍ਰੇਸ਼ਨ ਸੰਧੂਰ ਤੋਂ ਬਾਅਦ ਅੱਜ ਪਹਿਲੀ ਵਾਰ ਪਾਕਿਸਤਾਨੀ ਮੰਤਰੀ ਕਰਨਗੇ ਭਾਰਤ ਦਾ ਦੌਰਾ

ਨਵੀਂ ਦਿੱਲੀ, 20 ਨਵੰਬਰ- ਆਪ੍ਰੇਸ਼ਨ ਸੰਧੂਰ ਤੋਂ ਬਾਅਦ ਪਹਿਲੀ ਵਾਰ ਕੋਈ ਪਾਕਿਸਤਾਨੀ ਮੰਤਰੀ ਸ਼ੁੱਕਰਵਾਰ ਯਾਨੀ ਅੱਜ ਭਾਰਤ ਦਾ ਦੌਰਾ ਕਰੇਗਾ।

ਅਜੀਤ ਡੈਸਕ 20-11-2026

ਨਵੀਂ ਦਿੱਲੀ, 20 ਨਵੰਬਰ- ਆਪ੍ਰੇਸ਼ਨ ਸੰਧੂਰ ਤੋਂ ਬਾਅਦ ਪਹਿਲੀ ਵਾਰ ਕੋਈ ਪਾਕਿਸਤਾਨੀ ਮੰਤਰੀ ਸ਼ੁੱਕਰਵਾਰ ਯਾਨੀ ਅੱਜ ਭਾਰਤ ਦਾ ਦੌਰਾ ਕਰੇਗਾ। ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਣ ਤਾਲਮੇਲ ਮੰਤਰੀ, ਮੁਸਾਦਿਕ ਮਸੂਦ ਮਲਿਕ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (SCO) ਸੱਭਿਅਤਾ ਸੰਵਾਦ ਫੋਰਮ ਵਿਚ ਸ਼ਾਮਿਲ ਹੋਣਗੇ। ਉਹ ਪਾਕਿਸਤਾਨੀ ਵਫ਼ਦ ਦੀ ਅਗਵਾਈ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਸ਼ਾਮ 5:30 ਵਜੇ ਦਿੱਲੀ ਦੇ ਪੁਰਾਣਾ ਕਿਲ੍ਹਾ ਵਿਖੇ ਫੋਰਮ ਦਾ ਉਦਘਾਟਨ ਕਰਨਗੇ। ਫਿਰ ਉਹ ਸਮਾਗਮ ਨੂੰ ਸੰਬੋਧਨ ਕਰਨਗੇ। ਇਹ ਸਮਾਗਮ 20 ਨਵੰਬਰ ਤੋਂ 22 ਨਵੰਬਰ ਤੱਕ ਚੱਲੇਗਾ। ਸੱਭਿਆਚਾਰ ਮੰਤਰਾਲਾ ਅਤੇ ਵਿਦੇਸ਼ ਮੰਤਰਾਲਾ ਸਾਂਝੇ ਤੌਰ 'ਤੇ ਇਸ ਦਾ ਆਯੋਜਨ ਕਰ ਰਹੇ ਹਨ।

ਭਾਰਤ ਨੇ ਇਸ ਮੰਚ ਲਈ 25 ਦੇਸ਼ਾਂ ਨੂੰ ਸੱਦਾ ਦਿੱਤਾ ਸੀ, ਜਿਨ੍ਹਾਂ ਵਿਚੋਂ 15 ਨੇ ਆਪਣੀ ਭਾਗੀਦਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦਾ ਉਦੇਸ਼ ਮੈਂਬਰ ਦੇਸ਼ਾਂ ਦੀ ਸਾਂਝੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਵਿਚਕਾਰ ਆਪਸੀ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ।

ਪਿਛਲੀ ਖ਼ਬਰ ਕੈਨੇਡਾ ਸਰਕਾਰ ਨੇ ਗੋਲਡੀ ਬਰਾੜ ’ਤੇ ਕੀਤਾ 1.62 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️