22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 305ਵੇਂ ਦਿਨ 570 ਛਾਪੇਮਾਰੀਆਂ, 219 ਗ੍ਰਿਫਤਾਰ

ਚੰਡੀਗੜ੍ਹ, 22 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ...

ਅਜੀਤ ਡੈਸਕ 22-11-2026

ਚੰਡੀਗੜ੍ਹ, 22 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਜੀ.ਪੀ. ਦਫ਼ਤਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਅਨੁਸਾਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੁਲਿਸ ਵਲੋਂ 570 ਛਾਪੇਮਾਰੀਆਂ ਕੀਤੀਆਂ ਗਈਆਂ ਤੇ 219 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਦੇ ਨਾਲ ਹੀ 16 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਤੇ 4 ਹਥਿਆਰ ਵੀ ਬਰਾਮਦ ਕੀਤੇ ਗਏ।
ਮੁਹਿੰਮ ਦੌਰਾਨ ਹੁਣ ਤੱਕ ਕੁੱਲ 85,817 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਗੁਜਰਾਤ - ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਟੱਕਰ 'ਚ 7 ਮੌਤਾਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਕੋਟਾ ਹਾਦਸੇ 'ਤੇ ਪ੍ਰਗਟਾਇਆ ਦੁੱਖ , ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ