22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਕੇ.ਐਸ. ਚੈਰੀਟੇਬਲ ਹਸਪਤਾਲ ਮੌੜੇ ਖੁਰਦ ਵਿਖੇ ਧਾਰਮਿਕ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਚੋਗਾਵਾਂ/ਅੰਮ੍ਰਿਤਸਰ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼...

ਅਜੀਤ ਡੈਸਕ 22-11-2026

ਚੋਗਾਵਾਂ/ਅੰਮ੍ਰਿਤਸਰ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਐਸ.ਕੇ.ਐਸ. ਚੈਰੀਟੇਬਲ ਹਸਪਤਾਲ (ਏ ਯੂਨਿਟ ਆਫ ਐਵੋਲਊਸ਼ਨ ਹੈਲਥ ਸੈਂਟਰ) ਪਿੰਡ ਮੌੜੇ ਖੁਰਦ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸਜਾਏ ਦੀਵਾਨ ਵਿਚ ਕੀਰਤਨੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।

ਗੁਰੂ ਸਾਹਿਬ ਜੀ ਵਲੋਂ ਦਿੱਤੇ 'ਮਾਨਵਤਾ ਦੀ ਸੇਵਾ' ਦੇ ਸੰਦੇਸ਼ 'ਤੇ ਚੱਲਦਿਆਂ ਇਸ ਸ਼ੁਭ ਦਿਹਾੜੇ ਮੌਕੇ ਹਸਪਤਾਲ ਪ੍ਰਬੰਧਕਾਂ ਵਲੋਂ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਹਸਪਤਾਲ ਵਲੋਂ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਲੋੜੀਂਦੇ ਮੈਡੀਕਲ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਗਏ।

ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਜਹਾਂਗੀਰ-ਕਹੇਰੂ ਵਿਖੇ ਆਧੁਨਿਕ ਹਾਕੀ ਐਸਟ੍ਰੋਟਰਫ ਸਟੇਡੀਅਮ ਲੋਕ ਅਰਪਿਤ