23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਜਨਾਲਾ ਥਾਣਾ ਹਮਲਾ ਮਾਮਲੇ 'ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਸਖ਼ਤੀ

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਬਹੁਚਰਚਿਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ।

ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਬਹੁਚਰਚਿਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਦਰਜਨਾਂ ਮੁਲਜ਼ਮਾਂ ਖ਼ਿਲਾਫ਼ ਚੱਲ ਰਹੇ ਇਸ ਮੁਕੱਦਮੇ ਵਿਚ ਟਰਾਇਲ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਿਚ ਹੋਈ ਦੇਰੀ 'ਤੇ ਹਾਈਕੋਰਟ ਨੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਏ ਹਨ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਜਾਪਦਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਸੁਣਵਾਈ ਨੂੰ ਲਟਕਾਉਣਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਅਤੇ ਅਹਿਮ ਮਾਮਲਾ ਹੈ, ਇਸ ਦੇ ਬਾਵਜੂਦ ਸਰਕਾਰ ਵਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ ਕੇ ਪਾਸਪੋਰਟ ਦੀ ਸ਼ਰਤ ਵੀ ਖਤਮ ਕੀਤੀ ਜਾਵੇ-ਹਰਜਿੰਦਰ ਸਿੰਘ ਧਾਮੀ