23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅਜਨਾਲਾ (ਅੰਮ੍ਰਿਤਸਰ), 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ...

ਅਜੀਤ ਡੈਸਕ 23-11-2026

ਅਜਨਾਲਾ (ਅੰਮ੍ਰਿਤਸਰ), 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ 'ਚ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਅਜਨਾਲਾ ਸ਼ਹਿਰ ਦੀਆਂ ਸਮੂਹ ਸੰਗਤਾਂ ਅਤੇ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਸਤਿਕਾਰ ਸਹਿਤ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਪੂਰਾ ਸ਼ਹਿਰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿਚ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ, ਜਿਨ੍ਹਾਂ ਦੀ ਸਮਾਪਤੀ ਉਪਰੰਤ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਲਕੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। 

ਪਿਛਲੀ ਖ਼ਬਰ 'ਆਪ' ਉਮੀਦਵਾਰ ਸੋਨੀਆ ਮਾਨ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਚ ਲੋਕ ਮਿਲਣੀ ਅਗਲੀ ਖ਼ਬਰ ਅਜਨਾਲਾ ਥਾਣਾ ਹਮਲਾ ਮਾਮਲੇ 'ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਸਖ਼ਤੀ