23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ (ਅੰਮ੍ਰਿਤਸਰ), 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ...

ਅਜੀਤ ਡੈਸਕ 23-11-2026

ਅਜਨਾਲਾ (ਅੰਮ੍ਰਿਤਸਰ), 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 17.5 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਕਥਿਤ ਤੌਰ 'ਤੇ ਭਾਰਤ-ਪਾਕਿਸਤਾਨ ਸਰਹੱਦ ਦੇ ਅਜਨਾਲਾ ਸੈਕਟਰ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਹੋਰ ਵਿਅਕਤੀਆਂ ਤੱਕ ਸਪਲਾਈ ਕਰਦੇ ਸਨ। ਇਸ ਮਾਮਲੇ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀਆਂ ਪਿਛਲੀਆਂ ਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ।

ਪਿਛਲੀ ਖ਼ਬਰ ਭੁਲੱਥ ਦੇ ਨੌਜਵਾਨ ਦਾ ਅਮਰੀਕਾ ’ਚ ਕਤਲ, ਪਰਿਵਾਰ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਸਤਿਕਾਰ ਸੋਧ ਐਕਟ ਮਾਮਲੇ 'ਚ ਸਰਕਾਰ ਵਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਨਹੀਂ ਪੁੱਜੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇ...