ਨਵੀਂ ਦਿੱਲੀ, 24 ਨਵੰਬਰ-CJP (Citizens for Justice and Peace) ਦੇ ਕਾਰਕੁਨ ਸੌਰਵ ਦਾਸ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਨੇ ਇਸ ਘਟਨਾ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਕਾਰ ਦੀ ਆਲੋਚਨਾ ਕੀਤੀ ਅਤੇ ਉਸ ਨੂੰ "ਕਾਇਰ" ਸਰਕਾਰ ਕਿਹਾ।