25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ ਅੱਜ ਬਿਜਲੀ ਸਪਲਾਈ 6 ਤੋਂ 9 ਘੰਟੇ ਰਹੇਗੀ ਬੰਦ

ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ ਅੱਜ 25 ਨਵੰਬਰ ਨੂੰ 6 ਤੋਂ 9 ਘੰਟੇ ਤੱਕ ਬਿਜਲੀ ਕੱਟ ਰਹੇਗਾ। ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਲਾਈਨਾਂ ਵਿਚ ਜ਼ਰੂਰੀ ਮੁਰੰਮਤ, ਰੱਖ-ਰਖਾਅ ਅਤੇ ਤਕਨੀਕੀ ਸੁਧਾਰਾਂ ਕਾਰਨ ਬੰਦ ਦੀ ਸਮਾਂ-ਸਾਰਣੀ ਜਾਰੀ ਕੀਤੀ ਹੈ।

ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ ਅੱਜ 25 ਨਵੰਬਰ ਨੂੰ 6 ਤੋਂ 9 ਘੰਟੇ ਤੱਕ ਬਿਜਲੀ ਕੱਟ ਰਹੇਗਾ। ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਲਾਈਨਾਂ ਵਿਚ ਜ਼ਰੂਰੀ ਮੁਰੰਮਤ, ਰੱਖ-ਰਖਾਅ ਅਤੇ ਤਕਨੀਕੀ ਸੁਧਾਰਾਂ ਕਾਰਨ ਬੰਦ ਦੀ ਸਮਾਂ-ਸਾਰਣੀ ਜਾਰੀ ਕੀਤੀ ਹੈ। ਬਿਜਲੀ ਕੱਟ ਸਵੇਰੇ 9 ਵਜੇ ਸ਼ੁਰੂ ਹੋਵੇਗਾ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਬੰਦ ਦਾ ਸਭ ਤੋਂ ਵੱਧ ਅਸਰ ਪਟਿਆਲਾ ਜ਼ਿਲ੍ਹੇ ਦੇ ਨਾਭਾ, ਸੰਗਰੂਰ, ਲੁਧਿਆਣਾ ਅਤੇ ਮੋਹਾਲੀ ਦੇ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ 'ਤੇ ਪਵੇਗਾ। ਗੁਰਦਾਸਪੁਰ ਦੇ ਕਈ ਪਿੰਡਾਂ ਵਿਚ ਵੀ ਬਿਜਲੀ ਸਪਲਾਈ ਠੱਪ ਰਹੇਗੀ। 

ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਿਜਲੀ ਦੀਆਂ ਲਾਈਨਾਂ ਦੀ ਮੁਰੰਮਤ ਅਤੇ ਰੁੱਖਾਂ ਦੀ ਕਟਾਈ ਬਹੁਤ ਜ਼ਰੂਰੀ ਹੈ। ਵਿਭਾਗ ਨੇ ਆਮ ਲੋਕਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਕੁਝ ਥਾਵਾਂ ’ਤੇ ਧੁੰਦ ਪੈਣ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ⭐️ਮਾਣਕ ਮੋਤੀ⭐️