25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖਰੜ ’ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਈ.ਡੀ. ਦੀ ਛਾਪੇਮਾਰੀ

ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵਲੋਂ ਅੱਜ ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ ਕੀਤੀ ਗਈ। ਈ.ਡੀ. ਦੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ. ਦੇ ਜਵਾਨ ਵੀ ਮੌਕੇ 'ਤੇ ਤਾਇਨਾਤ ਰਹੇ।

ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ) -  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵਲੋਂ ਅੱਜ ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ ਕੀਤੀ ਗਈ। ਈ.ਡੀ. ਦੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ. ਦੇ ਜਵਾਨ ਵੀ ਮੌਕੇ 'ਤੇ ਤਾਇਨਾਤ ਰਹੇ। ਮੁੱਢਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਕਿਸੇ ਪੁਰਾਣੇ ਮਾਮਲੇ ਨਾਲ ਸੰਬੰਧਿਤ ਦੱਸੀ ਜਾ ਰਹੀ ਹੈ, ਜਿਸ ਦੀਆਂ ਤਾਰਾਂ ਕਥਿਤ ਸ਼ੈਲਰ ਘੁਟਾਲੇ ਨਾਲ ਜੁੜੀਆਂ ਹੋਣ ਦਾ ਖ਼ਦਸ਼ਾ ਹੈ।

ਰਵਿੰਦਰ ਸਿੰਘ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਖਰੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਖਰੜ ਹਲਕੇ ਤੋਂ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ਾਮਿਲ ਹਨ।

ਈ.ਡੀ. ਵਲੋਂ ਜਿਸ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ, ਉਸ ਸੰਬੰਧੀ ਪਹਿਲਾਂ ਹੀ ਜਾਂਚ ਅਤੇ ਅਦਾਲਤੀ ਪ੍ਰਕਿਰਿਆ ਚੱਲ ਰਹੀ ਸੀ। ਹਾਲਾਂਕਿ ਛਾਪੇਮਾਰੀ ਦੌਰਾਨ ਕੀ ਮਿਲਿਆ ਅਤੇ ਈ.ਡੀ. ਵਲੋਂ ਕਿਹੜੇ ਦਸਤਾਵੇਜ਼ਾਂ ਜਾਂ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਬਾਰੇ ਅਜੇ ਅਧਿਕਾਰਤ ਤੌਰ 'ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿਖੇ ਭਾਜਪਾ ਨਾਲ ਮੁੜ ਸਿਆਸੀ ਗੱਠਜੋੜ ਦਾ ਐਲਾਨ ਕੀਤਾ ਗਿਆ ਸੀ। ਇਸ ਪਿਛੋਕੜ ਵਿਚ ਅਕਾਲੀ ਆਗੂ ਦੇ ਘਰ ਈਡੀ ਦੀ ਛਾਪੇਮਾਰੀ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਹਾਲਾਂਕਿ, ਇਸ ਕਾਰਵਾਈ ਦਾ ਸਿਆਸੀ ਗੱਠਜੋੜ ਨਾਲ ਕੋਈ ਸਬੰਧ ਹੋਣ ਬਾਰੇ ਅਜੇ ਤੱਕ ਕੋਈ ਤੱਥ ਸਾਹਮਣੇ ਨਹੀਂ ਆਇਆ।

ਪਿਛਲੀ ਖ਼ਬਰ ਕੀ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੋੜ ਲਿਆ ਹੈ ਮੂੰਹ- ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਤਿਕਾਰ ਸੋਧ ਐਕਟ ਬਾਰੇ ਗੱਲਬਾਤ ਲਈ ਦ...