25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੀ..ਪੀ.ਐੱਸ. ਭੁਪਿੰਦਰ ਸਿੰਘ ਸਿੱਧੂ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ.

ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਪੀ..ਪੀ.ਐੱਸ. ਭੁਪਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ...

ਅਜੀਤ ਡੈਸਕ 25-11-2026

ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਪੀ..ਪੀ.ਐੱਸ. ਭੁਪਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਨਵਾਂ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐੱਸ.ਐੱਸ.ਪੀ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਦੇ ਨਾਲ ਹੀ ਜ਼ਿਲ੍ਹਾ ਮਲੇਰਕੋਟਲਾ ਦੇ ਮੌਜੂਦਾ ਐੱਸ.ਐੱਸ.ਪੀ.   ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਐੱਸ.ਐੱਸ.ਪੀ. ਜਲੰਧਰ ਦਿਹਾਤੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਸਿੱਧੂ ਪਹਿਲਾਂ ਵੀ ਜ਼ਿਲ੍ਹਾ ਮਲੇਰਕੋਟਲਾ ਵਿਖੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦੀ ਮੁੜ ਮਲੇਰਕੋਟਲਾ ਵਿਖੇ ਨਿਯੁਕਤੀ ਨਾਲ ਉਹ ਜ਼ਿਲ੍ਹੇ ਦੀ ਪੁਲਿਸ ਪ੍ਰਣਾਲੀ ਅਤੇ ਸਥਾਨਕ ਹਾਲਾਤਾਂ ਤੋਂ ਪਹਿਲਾਂ ਹੀ ਜਾਣੂ ਹੋਣਗੇ।

ਪਿਛਲੀ ਖ਼ਬਰ ਡਾ. ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਆਈ.ਪੀ.ਐੱਸ. ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ