ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ) - ਸਰਹੱਦੀ ਖੇਤਰ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਫ਼ਿਰੋਜ਼ਪੁਰ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਵਲੋਂ ਸਾਂਝਾ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਹ ਤਲਾਸ਼ੀ ਮੁਹਿੰਮ ਥਾਣਾ ਸਦਰ ਅਧੀਨ ਚੌਕੀ ਬਾਰੇ ਕੇ ਦੇ ਇੰਚਾਰਜ ਸੁਖਬੀਰ ਸਿੰਘ ਬਾਠ ਅਤੇ ਸੀ.ਆਰ.ਪੀ.ਐੱਫ.ਦੀ 80ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਸਿੰਘ ਯਾਦਵ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਪਿੰਡ ਗੱਟੀ ਰਾਜੋ ਕੇ, ਨਿਊ ਗੱਟੀ ਰਾਜੋ ਕੇ, ਝੁੱਗੇ ਹਜ਼ਾਰਾ ਅਤੇ ਭੱਖੜਾ ਦੀ ਘੇਰਾਬੰਦੀ ਕਰਕੇ ਸ਼ੱਕੀ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਚੌਕੀ ਇੰਚਾਰਜ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਸ਼ੱਕੀ ਵਿਅਕਤੀਆਂ ਜਾਂ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।
ਤਾਜ਼ਾ ਖ਼ਬਰਾਂ
Free
ਸਰਹੱਦੀ ਪਿੰਡਾਂ ਵਿਚ ਪੁਲਿਸ ਤੇ ਸੀ.ਆਰ.ਪੀ.ਐੱਫ. ਵਲੋਂ ਸਾਂਝਾ ਕਾਸੋ ਆਪ੍ਰੇਸ਼ਨ, ਸ਼ੱਕੀ ਘਰਾਂ ਦੀ ਕੀਤੀ ਬਾਰੀਕੀ ਨਾਲ ਜਾਂਚ
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ) - ਸਰਹੱਦੀ ਖੇਤਰ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਨਸ਼ਾ ਤਸਕਰਾਂ...
ਅਜੀਤ ਡੈਸਕ
25-11-2026