ਭੁਲੱਥ (ਕਪੂਰਥਲਾ), 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ।
ਬਾਰ ਐਸੋਸੀਏਸ਼ਨ ਭੁਲੱਥ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਵਕੀਲਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।