ਨਵੀਂ ਦਿੱਲੀ, 27 ਨਵੰਬਰ- ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਦਿੱਲੀ ਦੇ ਸੇਵਾ ਤੀਰਥ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਇਸ ਹਫ਼ਤੇ ਦੂਜੀ ਕੈਬਨਿਟ ਮੀਟਿੰਗ ਹੋਵੇਗੀ। ਆਮ ਤੌਰ 'ਤੇ ਕੈਬਨਿਟ ਹਫ਼ਤੇ ਵਿਚ ਇਕ ਵਾਰ ਮੀਟਿੰਗ ਕਰਦੀ ਹੈ।
ਉਥੇ ਹੀ ਦੂਜੇ ਪਾਸੇ ਕਾਂਗਰਸ ਨੇ ਸ਼ਾਮ 4:30 ਵਜੇ ਸੰਸਦੀ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ ਜਿਸ ਵਿਚ ਇੰਡੀਆ ਬਲਾਕ ਦੇ ਆਗੂ ਵੀ ਹਿੱਸਾ ਲੈਣਗੇ। ਦੋਵਾਂ ਮੀਟਿੰਗਾਂ ਵਿਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਨਾਲ ਸੰਬੰਧਿਤ ਪ੍ਰਸਤਾਵਿਤ ਬਿੱਲਾਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਸਰਕਾਰ 30 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਇਨ੍ਹਾਂ ਬਿੱਲਾਂ ਨੂੰ ਦੁਬਾਰਾ ਪੇਸ਼ ਕਰ ਸਕਦੀ ਹੈ।