27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਪੈ ਸਕਦੀ ਹੈ ਸੰਘਣੀ ਧੁੰਦ- ਮੌਸਮ ਵਿਭਾਗ

ਚੰਡੀਗੜ੍ਹ, 27 ਨਵੰਬਰ- ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 28 ਨਵੰਬਰ ਤੱਕ ਚਿਤਾਵਨੀ ਜਾਰੀ ਕੀਤੀ ਹੈ।

ਅਜੀਤ ਡੈਸਕ 27-11-2026

ਚੰਡੀਗੜ੍ਹ, 27 ਨਵੰਬਰ- ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 28 ਨਵੰਬਰ ਤੱਕ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ ਅੱਜ ਚੰਡੀਗੜ੍ਹ ਵਿਚ ਆਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਇਸ ਦੌਰਾਨ ਪੰਜਾਬ ਵਿਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਆਮ ਤੋਂ 1.4 ਡਿਗਰੀ ਘੱਟ ਸੀ, ਜੋ ਕਿ 9.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਪੰਜਾਬ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੁਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ 7 ਤੋਂ 9 ਦਸੰਬਰ ਤੱਕ ਕਰਨਗੇ ਕਲਮਬੰਦ ਤੇ ਕੰਪਿਊਟਰ ਬੰਦ ਹੜਤਾਲ ਅਗਲੀ ਖ਼ਬਰ ਬੀ.ਐਸ.ਐਫ਼. ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ