ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ, ਸਿਵਲ ਡਿਫੈਂਸ ਵਿਭਾਗ, ਪੰਜਾਬ ਵਲੋਂ ਅੱਜ ਰਾਤ ਠੀਕ 8:00 ਵਜੇ ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ, ਏਅਰਪੋਰਟ ਰੋਡ, ਅੰਮ੍ਰਿਤਸਰ ਵਿਖੇ ਸਿਵਲ ਡਿਫੈਂਸ ਏਅਰ ਰੇਡ ਬਲੈਕਆਊਟ ਦੀ ਮੌਕ ਡਰਿੱਲ ਕਰਵਾਈ ਜਾਵੇਗੀ।
ਇਹ ਅਭਿਆਸ ਸਿਵਲ ਡਿਫੈਂਸ ਦੀ ਤਿਆਰੀ ਅਤੇ ਸਮਰੱਥਾ ਦੀ ਜਾਂਚ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।