ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਪ੍ਰਧਾਨ ਧਾਮੀ ਨੇ ਕਿਹਾ ਕਿ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ, ਜਿਸ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਨੁਮਾਇੰਦਾ ਜਥੇਬੰਦੀ ਦੀ ਮਜਬੂਤੀ ਲਈ ਇਥੇ ਕੰਮ ਕਰਦੇ ਹਰ ਵਿਅਕਤੀ ਦਾ ਸੁਹਿਰਦ ਹੋਣਾ ਮੁੱਢਲੀ ਜ਼ੁੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਦੇ ਕਾਰਜਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਪਹੁੰਚਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਦੌਰਾਨ ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਵਰਨ ਸਿੰਘ ਨੇਕੀ ਦੀ ਲਿਖੀ ਕਿਤਾਬ ‘ਅਰਦਾਸ’ ਵੀ ਭੇਟ ਕੀਤੀ।
ਤਾਜ਼ਾ ਖ਼ਬਰਾਂ
Free
ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਵਾਗਤ
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ...
ਅਜੀਤ ਡੈਸਕ
28-11-2026