28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਹੋਈ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਦੀ ਮੀਟਿੰਗ

ਚੰਡੀਗੜ੍ਹ, 28 ਨਵੰਬਰ - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਤੋਂ ਬਾਅਦ ਚੰਡੀਗੜ੍ਹ ਸਥਿਤ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਤੋਂ ਬਾਅਦ ਚੰਡੀਗੜ੍ਹ ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਪਹਿਲੀ ਰਸਮੀ ਸਾਂਝੀ ਮੀਟਿੰਗ ਹੋਈ। ਇਹ ਮੀਟਿੰਗ ਸੈਕਟਰ-9 ਸਥਿਤ ਰਿਹਾਇਸ਼ ਵਿਖੇ ਦੁਪਹਿਰ ਦੇ ਖਾਣੇ (ਲੰਚ) 'ਤੇ ਰੱਖੀ ਗਈ ਸੀ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਅਨਿਲ ਸਰੀਨ ਇਸ ਬੈਠਕ ਵਿਚ ਸ਼ਾਮਿਲ ਹੋਏ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਮੌਜੂਦ ਰਹੇ।
 ਮੀਟਿੰਗ ਦਾ ਮੁੱਖ ਕੇਂਦਰ 8 ਦਸੰਬਰ 2026 ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀ ਰਣਨੀਤੀ ਅਤੇ ਯੋਜਨਾਬੰਦੀ ਰਿਹਾ। ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਰੱਖੀ ਗਈ ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਹੋਣਗੇ, ਜਿਸ ਨੂੰ 2027 ਦੀਆਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ
 ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਸੀ ਤਾਲਮੇਲ, ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਦੀ ਵੰਡ ਦੇ ਫਾਰਮੂਲੇ ਬਾਰੇ ਮੁੱਢਲੀ ਚਰਚਾ ਕੀਤੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਗੱਲਬਾਤ ਬਹੁਤ ਹੀ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿਚ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਸਾਂਝੀਆਂ ਮੀਟਿੰਗਾਂ ਜਾਰੀ ਰਹਿਣਗੀਆਂ।

ਪਿਛਲੀ ਖ਼ਬਰ ਸਤਿੰਦਰ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਚਾਰਜ ਅਗਲੀ ਖ਼ਬਰ ਹੱਦਬੰਦੀ ਬਿੱਲ ਬਾਰੇ, ਅੰਤਿਮ ਯੋਜਨਾ ਅਜੇ ਸਾਹਮਣੇ ਨਹੀਂ ਆਈ ਹੈ - ਗੀਤਕਾਰ ਜਾਵੇਦ ਅਖ਼ਤਰ