28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਤਿੰਨ ਰੋਜ਼ਾ ਕੌਮੀ ਡੇਅਰੀ ਮੇਲੇ ਦੀ ਸ਼ਾਨਦਾਰ ਸਮਾਪਤੀ, ਜੇਤੂ ਪਸ਼ੂ ਪਾਲਕਾਂ ਦਾ ਕੀਤਾ ਸਨਮਾਨ

ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ) –ਆਈ.ਸੀ.ਏ.ਆਰ.-ਕੌਮੀ ਡੇਅਰੀ ਖੋਜ ਸੰਸਥਾਨ (ਐਨ.ਡੀ.ਆਰ.ਆਈ), ਕਰਨਾਲ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕੌਮੀ ਡੇਅਰੀ ਮੇਲੇ ਅਤੇ ਖੇਤੀਬਾੜੀ ਪ੍ਰਦਰਸ਼ਨੀ-2026 ਦੀ ਸ਼ਾਨਦਾਰ ਸਮਾਪਤੀ ਹੋ ਗਈ। ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਗਮ ....

ਅਜੀਤ ਡੈਸਕ 28-11-2026
ਪਸ਼ੂਆਂ ਦੀ ਸੁੰਦਰਤਾ, ਦੁੱਧ ਉਤਪਾਦਨ ਅਤੇ ਡੇਅਰੀ ਉਤਪਾਦ ਬਣਾਉਣ ਦੇ ਮੁਕਾਬਲਿਆਂ ਵਿਚ ਕਿਸਾਨਾਂ ਨੇ ਦਿਖਾਇਆ ਹੁਨਰ

ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ) –ਆਈ.ਸੀ.ਏ.ਆਰ.-ਕੌਮੀ ਡੇਅਰੀ ਖੋਜ ਸੰਸਥਾਨ (ਐਨ.ਡੀ.ਆਰ.ਆਈ), ਕਰਨਾਲ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕੌਮੀ ਡੇਅਰੀ ਮੇਲੇ ਅਤੇ ਖੇਤੀਬਾੜੀ ਪ੍ਰਦਰਸ਼ਨੀ-2026 ਦੀ ਸ਼ਾਨਦਾਰ ਸਮਾਪਤੀ ਹੋ ਗਈ। ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਗਮ ਦੌਰਾਨ ਪਸ਼ੂ ਪਾਲਣ, ਦੁੱਧ ਉਤਪਾਦਨ, ਪਸ਼ੂਆਂ ਦੀ ਸੁੰਦਰਤਾ ਅਤੇ ਡੇਅਰੀ ਉਤਪਾਦ ਤਿਆਰ ਕਰਨ ਦੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੇਲੇ ਵਿਚ ਡੇਅਰੀ ਕਿਸਾਨਾਂ, ਪਸ਼ੂ ਪਾਲਕਾਂ, ਵਿਗਿਆਨੀਆਂ, ਉੱਦਮੀਆਂ, ਮਹਿਲਾ ਡੇਅਰੀ ਸਮੂਹਾਂ ਅਤੇ ਉਦਯੋਗਿਕ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੇਲੇ ਦੌਰਾਨ ਭਾਗੀਦਾਰਾਂ ਨੇ ਆਪਣੇ ਤਜਰਬੇ ਸਾਂਝੇ ਕਰਨ ਦੇ ਨਾਲ-ਨਾਲ ਡੇਅਰੀ ਖੇਤਰ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਖੋਜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਐਨ.ਡੀ.ਆਰ.ਆਈ ਦੇ ਡਾਇਰੈਕਟਰ ਡਾ. ਧੀਰ ਸਿੰਘ ਨੇ ਕੀਤੀ। ਉਨ੍ਹਾਂ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਸਾਨਾਂ, ਡੇਅਰੀ ਉੱਦਮੀਆਂ, ਮਹਿਲਾ ਸਮੂਹਾਂ ਅਤੇ ਉਦਯੋਗਿਕ ਨੁਮਾਇੰਦਿਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਵਿਗਿਆਨਕ ਖੋਜਾਂ ਨੂੰ ਕਿਸਾਨਾਂ ਅਤੇ ਡੇਅਰੀ ਕਿੱਤੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਕਿਸਾਨਾਂ ਨੂੰ ਪਸ਼ੂਆਂ ਦੀ ਵਿਗਿਆਨਕ ਦੇਖਭਾਲ, ਆਧੁਨਿਕ ਤਕਨੀਕਾਂ ਅਤੇ ਡੇਅਰੀ ਉਤਪਾਦਾਂ ਦੀ ਗੁਣਵੱਤਾ ਤੇ ਕੀਮਤ ਵਧਾਉਣ ਦੇ ਨਵੇਂ ਤਰੀਕਿਆਂ ਬਾਰੇ ਜਾਣਕਾਰੀ ਮਿਲਦੀ ਹੈ।

ਇਸ ਮੌਕੇ ਹਰਿਆਣਾ ਗਊ ਸੇਵਾ ਆਯੋਗ ਦੇ ਉਪ ਚੇਅਰਮੈਨ ਸੁਮਨ ਕੁਮਾਰ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਹਰਿਆਣਾ ਦੇ ਡਾਇਰੈਕਟਰ ਜਨਰਲ ਡਾ. ਪ੍ਰੇਮ ਸਿੰਘ, ਐਡਵੋਕੇਟ ਅਸ਼ੋਕ ਕੁਮਾਰ ਸਿਰਸੀ ਅਤੇ ਭਾਜਪਾ ਦੇ ਕਰਨਾਲ ਜ਼ਿਲ੍ਹਾ ਪ੍ਰਧਾਨ ਪ੍ਰਵੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਮੇਲੇ ਦੀ ਸਮਾਪਤੀ ਮੌਕੇ ਜੇਤੂਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।  

ਪਿਛਲੀ ਖ਼ਬਰ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ ਅਗਲੀ ਖ਼ਬਰ 20 ਸਾਲ ਪੁਰਾਣੀ ਸੀਵਰੇਜ ਸਮੱਸਿਆ ਦੇ ਹੱਲ ਲਈ ਵੱਡਾ ਕਦਮ