ਓਠੀਆਂ (ਅੰਮ੍ਰਿਤਸਰ), 29 ਨਵੰਬਰ (ਗੁਰਵਿੰਦਰ ਸਿੰਘ ਛੀਨਾ) - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੋਨੀਆ ਮਾਨ ਨੇ ਅੱਜ ਹਲਕਾ ਦੇ ਅਧੀਨ ਆਉਂਦੇ ਪਿੰਡ ਤੱਲਾ ਵਿਖੇ ਸਰਪੰਚ ਜਗਬੀਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਲੋਕ ਮਿਲਣੀ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਕੰਮ ਕੀਤਾ ਹੈ ਉਸ ਬਾਰੇ ਪਿੰਡ ਦੇ ਲੋਕਾਂ ਨੂੰ ਜਾਣੂ ਕਰਵਾਇਆ।
ਉਨ੍ਹਾਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਗੇ । ਉਨ੍ਹਾਂ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਪਿੰਡਾਂ ਦੇ ਜੋ ਵਿਕਾਸ ਦੇ ਕੰਮ ਰਹਿੰਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ।
ਪਿੰਡ ਵਾਸੀਆ ਨੇ ਭਰੋਸਾ ਦਿਵਾਇਆ ਕਿ ਉਹ ਸੋਨੀਆ ਮਾਨ ਨੂੰ ਭਾਰੀ ਬਹੁਮਤ ਨਾਲ ਜਤਾਉਣਗੇ ।
ਤਾਜ਼ਾ ਖ਼ਬਰਾਂ
Free
'ਆਪ' ਉਮੀਦਵਾਰ ਸੋਨੀਆ ਮਾਨ ਵਲੋਂ ਲੋਕ ਮਿਲਣੀ
ਓਠੀਆਂ (ਅੰਮ੍ਰਿਤਸਰ), 29 ਨਵੰਬਰ (ਗੁਰਵਿੰਦਰ ਸਿੰਘ ਛੀਨਾ) - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ...
ਅਜੀਤ ਡੈਸਕ
29-11-2026