ਸਾਗਰ (ਮੱਧ ਪ੍ਰਦੇਸ਼), 7 ਸਤੰਬਰ (ਪੀ.ਟੀ.ਆਈ.)-ਮੱਧ ਪ੍ਰਦੇਸ਼ ’ਚ ਸਾਗਰ ਦੀ ਜ਼ਹਿਰੀਲੀ ਸ਼ਰਾਬ ਦੀ ਤ੍ਰਾਸਦੀ ਵਿਚ ਮਰਨ ਵਾਲਿਆਂ ਦੀ ਗਿਣਤੀ ਸੋਮਵਾਰ ਨੂੰ ਵਧ ਕੇ 13 ਹੋ ਗਈ ਹੈ । ਉਨ੍ਹਾਂ ਨੇ ਕਿਹਾ ਕਿ ਘਟਨਾ ਦੇ ਸੰਬੰਧ ਵਿਚ ਦਰਜ ਐੱਫ.ਆਈ.ਆਰਾਂ.ਵਿਚ ਨਾਮਜ਼ਦ 30 ਮੁਲਜ਼ਮਾਂ ’ਚੋਂ ਪੁਲਿਸ ਨੇ 14 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਸ਼ਸ਼ਿੰਦਰ ਚੌਹਾਨ ਨੇ ਕਿਹਾ ਕਿ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸ਼ਿਕਾਇਤਾਂ ‘ਤੇ ਤਿੰਨ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਐਤਵਾਰ ਨੂੰ ਸਾਗਰ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 30 ਕਿਲੋਮੀਟਰ ਦੂਰ ਬਾਂਦਾ ਤਹਿਸੀਲ ਦੇ ਦੋ ਪਿੰਡਾਂ ਵਿੱਚ ਕਥਿਤ ਤੌਰ ‘ਤੇ ਨਕਲੀ ਸ਼ਰਾਬ ਪੀਣ ਤੋਂ ਬਾਅਦ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ 54 ਹੋਰ ਬਿਮਾਰ ਹੋ ਗਏ।
ਮੱਧ ਪ੍ਰਦੇਸ਼ ’ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੀ ਗਿਣਤੀ 13 ਹੋਈ, 14 ਵਿਅਕਤੀ ਗ੍ਰਿਫ਼ਤਾਰ
ਮੱਧ ਪ੍ਰਦੇਸ਼ ’ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੀ ਗਿਣਤੀ 13 ਹੋਈ, 14 ਵਿਅਕਤੀ ਗ੍ਰਿਫ਼ਤਾਰ
ਅਜੀਤ ਡੈਸਕ
08-09-2026