15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਿਦਿਆਰਥੀ ਰੋਹ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਲਿਆ ਯੂ-ਟਰਨ

ਵਿਦਿਆਰਥੀ ਰੋਹ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਲਿਆ ਯੂ-ਟਰਨ

ਅਜੀਤ ਡੈਸਕ 15-09-2026

ਸਿੱਖ ਤੇ ਪੰਜਾਬ ਦੇ ਇਤਿਹਾਸ ਨੂੰ ਮੁੜ ਬਹਾਲ ਕਰਨ ਲਈ ਮੰਗਿਆ ਇਕ ਹਫ਼ਤੇ ਦਾ ਸਮਾਂ

ਚੰਡੀਗੜ੍ਹ, 14 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਿੱਖ ਤੇ ਪੰਜਾਬ ਦੇ ਇਤਿਹਾਸ ਦੇ ਵਿਸ਼ਿਆਂ ਨੂੰ ਸਿਲੇਬਸ ’ਚੋਂ ਹਟਾਉਣ ਦੇ ਮਾਮਲੇ ਬਾਰੇ ਇਕ ਨਵਾਂ ਅਪਡੇਟ ਸਾਹਮਣੇ ਆਇਆ ਹੈ । ਇਸ ਮੁਤਾਬਿਕ ਅੱਜ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਤੇ ਇਤਿਹਾਸ ਵਿਭਾਗ ਦੇ ਚੇਅਰਪਰਸਨ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ, ਸਿਲੇਬਸ ਵਿਚੋਂ ਹਟਾਏ ਗਏ ਸਿੱਖ ਇਤਿਹਾਸ ਨਾਲ ਸੰਬੰਧਿਤ ਸਾਰੇ ਵਿਸ਼ਿਆਂ ਨੂੰ ਮੁੜ ਬਹਾਲ ਕਰਨ ਅਤੇ ਉਨ੍ਹਾਂ ਨੂੰ ਮੁੜ ਲਾਜ਼ਮੀ ਕਰਨ ਦੀ ਮੰਗ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਿਲੇਬਸ ਵਿਚੋਂ ਸੋਧ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਹੈ, ਜਿਸ ਦੌਰਾਨ ਪੁਰਾਣੇ ਸਿਲੇਬਸ ਵਿਚੋਂ ਸਿੱਖ ਤੇ ਪੰਜਾਬ ਇਤਿਹਾਸ ਨਾਲ ਸੰਬੰਧਿਤ ਵਿਸ਼ਿਆਂ ਨੂੰ ਮੁੜ ਬਹਾਲ ਕੀਤਾ ਜਾਵੇਗਾ। ਵਿਦਿਆਰਥੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਿਲੇਬਸ ਬਹਾਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦੇਣ ’ਤੇ ਸਹਿਮਤੀ ਜਤਾ ਦਿੱਤੀ ਹੈ । ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਇਕ ਹਫ਼ਤੇ ਦੇ ਅੰਦਰ-ਅੰਦਰ ਸਿਲੇਬਸ ਵਿਚੋਂ ਹਟਾਏ ਗਏ ਸਿੱਖ ਤੇ ਪੰਜਾਬ ਇਤਿਹਾਸ ਨਾਲ ਸੰਬੰਧਿਤ ਵਿਸ਼ਿਆਂ ਨੂੰ ਮੁੜ ਬਹਾਲ ਕਰਕੇ ਲਾਜ਼ਮੀ ਨਾ ਕੀਤਾ ਗਿਆ, ਤਾਂ ਇਸਦੇ ਵਿਰੋਧ ਵਿਚ ਵਿਦਿਆਰਥੀ ਜਥੇਬੰਦੀਆਂ ਵਲੋਂ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ। 

 

ਪਿਛਲੀ ਖ਼ਬਰ ਪੰਜਾਬ ਦੇ ਵਿੱਦਿਅਕ ਢਾਂਚੇ ’ਚ ਵੱਡਾ ਬਦਲਾਅ ਸਰਕਾਰੀ ਸਕੂਲਾਂ ’ਚ ‘ਏ.ਆਈ.’ ਕ੍ਰਾਂਤੀ ਅਗਲੀ ਖ਼ਬਰ ਅਗਸਤ ’ਚ ਪ੍ਰਚੂਨ ਅਤੇ ਥੋਕ ਮਹਿੰਗਾਈ ਦਰ ’ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।