ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਬਹਿਰੀਨ ਤੋਂ ਆਈ ਇਕ ਬੀਬੀ ਵਲੋਂ ਜਬਰ ਜਨਾਹ ਮਾਮਲੇ ਸੰਬੰਧੀ ਪੁਲਿਸ ਕੋਲ ਦਰਜ ਕਰਾਈ ਐੱਫ. ਆਈ. ਆਰ. ਵਿਚ ਨਾਂਅ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ ਅਤੇ ਇਕ ਹੋਰ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਗਿਆਨੀ ਵਰਪਾਲ ਨਾਲ ਮੁੱਅਤਲ ਕੀਤਾ ਗਿਆ ਮੁਲਾਜ਼ਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਨਾਂਅ ਦਾ ਵਿਅਕਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਗਿਆਨੀ ਮਲਕੀਤ ਸਿੰਘ ਵਰਪਾਲ ਅਤੇ ਡਰਾਈਵਰ ਮੋਹਣ ਸਿੰਘ ਨੂੰ ਸੇਵਾ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫ਼ਲਾਇੰਗ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂਅ ਅਨੈਤਿਕ ਕੰਮਾਂ ਵਿਚ ਸ਼ਾਮਿਲ ਹੋਵੇ। ਜ਼ਿਕਰਯੋਗ ਹੈ ਕਿ ਇਕ ਬੀਬੀ ਵਲੋਂ ਪਿਛਲੇ ਦਿਨੀਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਜਬਰ ਜਨਾਹ ਦੇ ਦੋਸ਼ ਵਿਚ ਦਰਜ ਕਰਾਈ ਗਈ ਐੱਫ. ਆਈ. ਆਰ. ਵਿਚ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ’ਤੇ ਕਥਿਤ ਅਸ਼ਲੀਲ ਸੰਦੇਸ਼ ਭੇਜਣ ਦੇ ਦੋਸ਼ ਸਮੇਤ ਮੋਹਨ ਸਿੰਘ ਨਾਂਅ ਦਾ ਡਰਾਈਵਰ ਵੀ ਸ਼ਾਮਿਲ ਸਨ। ਇਹ ਮਾਮਲਾ ਉਜਾਗਰ ਹੋਣ ਤੋਂ ਬਾਅਦ ਭਾਈ ਚਾਵਲਾ ਵਲੋਂ ਬੀਤੇ ਦਿਨ ਹੀ ਲਗਾਏ ਗਏ ਦੋਸ਼ਾਂ ਨੂੰ ਝੂਠੇ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਨੈਤਿਕ ਤੌਰ ’ਤੇ ਆਪਣੇ ਅਸਤੀਫ਼ੇ ਸ਼ੋਮਣੀ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਨੂੰ ਭੇਜ ਦਿੱਤੇ ਗਏ ਸਨ। ਇਸੇ ਦੌਰਾਨ ਜਦੋਂ ਵਧੀਕ ਮੁੱਖ ਗ੍ਰੰਥੀ ਨਾਲ ਉਨ੍ਹਾਂ ਦਾ ਪੱਖ ਜਾਨਣ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।
ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਮੇਤ ਦੋ ਮੁਅੱਤਲ
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਬਹਿਰੀਨ ਤੋਂ ਆਈ ਇਕ ਬੀਬੀ ਵਲੋਂ ਜਬਰ ਜਨਾਹ ਮਾਮਲੇ ਸੰਬੰਧੀ ਪੁਲਿਸ ਕੋਲ ਦਰਜ ਕਰਾਈ ਐੱਫ. ਆਈ. ਆਰ. ਵਿਚ ਨਾਂਅ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ...
ਅਜੀਤ ਡੈਸਕ
18-09-2026