ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਏ.ਐਸ.ਆਈ. ਹਰਜੀਤ ਸਿੰਘ ਦੀ ਹੱਤਿਆ ਕਰਨ ਦੇ ਮਾਮਲੇ ’ਚ ਅੱਜ ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਇਕ ਮੁਲਜ਼ਮ ਮਾਰਿਆ ਗਿਆ, ਜਦੋਂ ਕਿ ਦੂਜਾ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਦੇਰ ਰਾਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਜਦੋਂ ਪਿੰਡ ਥਾਂਦੇ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਐਕਟਿਵਾ ਸਵਾਰ ਵਿਅਕਤੀਆਂ ਨੂੰ ਰੋਕਿਆ ਗਿਆ, ਜਿਨ੍ਹਾਂ ਨੇ ਪੁਲਿਸ ਪਾਰਟੀ ’ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਦੋਸ਼ੀਆਂ ਨੇ 4 ਗੋਲੀਆਂ ਚਲਾਈਆਂ, ਜਿਸ ਦੌਰਾਨ ਛਾਤੀ ’ਚ ਗੋਲੀ ਵੱਜਣ ਨਾਲ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ, ਪਰ ਬੁਲੇਟ ਪਰੂਫ ਜੈਕੇਟ ਪਾਈ ਹੋਣ ਕਰਕੇ ਉਸ ਦਾ ਬਚਾਅ ਹੋ ਗਿਆ। ਇਸ ਦੌਰਾਨ ਪੁਲਿਸ ਵਲੋਂ ਕੀਤੀ ਜਵਾਬੀ ਕਾਰਵਾਈ ’ਚ ਇਕ ਦੋਸ਼ੀ ਦੀਪਕ ਸਿੰਘ ਵਾਸੀ ਪਿੰਡ ਮੂਲੇ ਚੱਕ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਅੰਮ੍ਰਿਤਸਰ ’ਚ ਏ.ਐਸ.ਆਈ. ਹੱਤਿਆ ਮਾਮਲਾ ਪੁਲਿਸ ਮੁਕਾਬਲੇ ’ਚ ਇਕ ਮੁਲਜ਼ਮ ਹਲਾਕ-ਇਕ ਫ਼ਰਾਰ
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਏ.ਐਸ.ਆਈ. ਹਰਜੀਤ ਸਿੰਘ ਦੀ ਹੱਤਿਆ ਕਰਨ ਦੇ ਮਾਮਲੇ ’ਚ ਅੱਜ ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਇਕ ਮੁਲਜ਼ਮ ਮਾਰਿਆ ਗਿਆ, ਜਦੋਂ ਕਿ ਦੂਜਾ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਦੇਰ ...
ਅਜੀਤ ਡੈਸਕ
20-09-2026