23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤ ਨੇ ਏਸ਼ਿਆਈ ਖੇਡਾਂ ’ਚ ਜਿੱਤਿਆ ਪਹਿਲਾ ਸੋਨ ਤਗਮਾ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 147 ਦੌੜਾਂ ਨਾਲ ਹਰਾਇਆ

ਨਿਸ਼ਿਨ (ਜਪਾਨ), 22 ਸਤੰਬਰ (ਪੀ. ਟੀ. ਆਈ.)-ਜਪਾਨ ਦੇ ਨਿਸ਼ਿਨ-ਨਾਗੋਆ ’ਚ ਚਲ ਰਹੀਆਂ 20ਵੀਂਆਂ ਏਸ਼ਿਆਈ ਖੇਡਾਂ ਦੌਰਾਨ ਭਾਰਤ ਦਾ ਸੋਨ ਤਗਮੇ ਦਾ ਖਾਤਾ ਖੁੱਲ੍ਹ ਗਿਆ ਹੈ। ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ...

ਅਜੀਤ ਡੈਸਕ 23-09-2026

ਨਿਸ਼ਿਨ (ਜਪਾਨ), 22 ਸਤੰਬਰ (ਪੀ. ਟੀ. ਆਈ.)-ਜਪਾਨ ਦੇ ਨਿਸ਼ਿਨ-ਨਾਗੋਆ ’ਚ ਚਲ ਰਹੀਆਂ 20ਵੀਂਆਂ ਏਸ਼ਿਆਈ ਖੇਡਾਂ ਦੌਰਾਨ ਭਾਰਤ ਦਾ ਸੋਨ ਤਗਮੇ ਦਾ ਖਾਤਾ ਖੁੱਲ੍ਹ ਗਿਆ ਹੈ। ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ’ਚ ਸ੍ਰੀਲੰਕਾ ’ਤੇ 147 ਦੌੜਾਂ ਦੀ ਵੱਡੀ ਜਿੱਤ ਦਰਜ ਕਰਦਿਆਂ ਲਗਾਦਾਰ ਦੂਜੀ ਵਾਰ ਸੋਨ ਤਗਮਾ ਜਿੱਤਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ’ਚ 3 ਵਿਕਟਾਂ ’ਤੇ 216 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਸ੍ਰੀਲੰਕਾਈ ਟੀਮ ਭਾਰਤੀ ਗੇਂਦਬਾਜ਼ਾਂ ਸਾਹਮਣੇ ਟਿਕ ਨਹੀਂ ਸਕੀ ਅਤੇ ਪੂਰੀ ਟੀਮ 15.4 ਓਵਰਾਂ ’ਚ 69 ਦੌੜਾਂ ’ਤੇ ਆਲਆਊਟ ਹੋ ਗਈ। ਭਾਰਤ ਵਲੋਂ ਸਮ੍ਰਿਤੀ ਮੰਧਾਨਾ ਨੇ 45 ਗੇਂਦਾਂ ਵਿਚ 79 ਦੌੜਾਂ (ਚੌਕੇ: 5, ਛੱਕੇ: 7), ਸ਼ਫ਼ਾਲੀ ਵਰਮਾ ਨੇ 29 ਗੇਂਦਾਂ ’ਤੇ 48 ਦੌੜਾਂ (ਚੌਕੇ: 3, ਛੱਕੇ: 3), ਜਦਕਿ ਰਿਚਾ ਘੋਸ਼ ਨੇ ਆਖ਼ਰੀ ਓਵਰਾਂ ਵਿਚ ਤਾਬੜਤੋੜ ਬੱਲੇਬਾਜ਼ੀ ਕਰਦਿਆਂ 22 ਗੇਂਦਾਂ ਵਿਚ ਅਜੇਤੂ 49 ਦੌੜਾਂ (ਚੌਕੇ: 6, ਛੱਕੇ: 3) ਦੀ ਸ਼ਾਨਦਾਰੀ ਪਾਰੀ ਖੇਡੀ, ਜਿਸ ਦੀ ਬਦੌਲਤ ਭਾਰਤ ਨੇ 3 ਵਿਕਟਾਂ ਦੇ ਨੁਕਸਾਨ ’ਤੇ 216 ਦੌੜਾਂ ਬਣਾਈਆਂ, ਜੋ ਏਸ਼ਿਆਈ ਖੇਡਾਂ ਦੇ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਭਾਰਤ ਵਲੋਂ ਸ਼ਫ਼ਾਲੀ ਵਰਮਾ ਨੇ ਹਰਫ਼ਨਮੌਲਾ ਪ੍ਰਦਰਸ਼ਨ ਕਰਦਿਆਂ 2 ਓਵਰਾਂ ’ਚ 3 ਦੌੜਾਂ ਦੇ ਕੇ 2 ਵਿਕਟਾਂ ਵੀ ਝਟਕਾਈਆਂ। ਦੀਪਤੀ ਸ਼ਰਮਾ ਨੇ 4 ਓਵਰਾਂ ’ਚ 6 ਦੌੜਾਂ ਦੇ ਕੇ 3 ਵਿਕਟਾਂ, ਜਦੋਂਕਿ ਸ੍ਰੀ ਚਰਨੀ ਨੇ 4 ਓਵਰਾਂ ’ਚ 13 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ। ਭਾਰਤ ਲਈ ਏਸ਼ਿਆਈ ਖੇਡਾਂ ਤਗਮਿਆਂ ਦੀ ਕੁੱਲ ਗਿਣਤੀ 7 ਹੋ ਗਈ ਹੈ, ਜਦੋਂਕਿ ਅੰਕ ਸੂਚੀ ’ਚ ਦੇਸ਼ 8ਵੇਂ ਸਥਾਨ ’ਤੇ ਹੈ। ਇਸ ਸ਼ਾਨਦਾਰ ਜਿੱਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਪਿਛਲੀ ਖ਼ਬਰ ਭਾਰਤ ਤੇ ਅਫ਼ਗਾਨਿਸਤਾਨ ਵਿਚਾਲੇ ਨਵੀਂ ਏਅਰ ਕਾਰਗੋ ਸੇਵਾ ਸ਼ੁਰੂ ਅਗਲੀ ਖ਼ਬਰ ਯੂ.ਪੀ.ਆਈ. ਲੈਣ-ਦੇਣ ’ਤੇ ਐਮ. ਡੀ. ਆਰ. ਦਾ ਬੋਝ ਗਾਹਕਾਂ ’ਤੇ ਨਹੀਂ ਪਵੇਗਾ-ਵਿੱਤ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।