25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਵਲੋਂ ਪੰਜਾਬ ਅਤੇ ਚੰਡੀਗੜ੍ਹ ਲਈ ਸ੍ਰੀਨਿਵਾਸੁਲੂ ਸੂਬਾ ਜਨਰਲ ਸਕੱਤਰ (ਸੰਗਠਨ) ਨਿਯੁਕਤ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ)-ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀਰਵਾਰ ਨੂੰ ਪਾਰਟੀ ਦੀਆਂ ...

ਅਜੀਤ ਡੈਸਕ 25-09-2026

ਪਾਰਟੀ ਵਲੋਂ ਵੱਖ-ਵੱਖ ਸੂਬਿਆਂ ’ਚ ਵੱਡਾ ਸੰਗਠਨਾਤਮਕ ਬਦਲਾਅ
ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ)-ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀਰਵਾਰ ਨੂੰ ਪਾਰਟੀ ਦੀਆਂ ਸੂਬਾ ਇਕਾਈਆਂ ਲਈ ਸੰਗਠਨਾਤਮਕ ਜਨਰਲ ਸਕੱਤਰ ਨਿਯੁਕਤ ਕੀਤੇ। ਇਸ ਦੇ ਨਾਲ ਪਾਰਟੀ ਦੇ ਰਾਸ਼ਟਰੀ ਸੰਯੁਕਤ ਜਨਰਲ ਸਕੱਤਰਾਂ (ਸੰਗਠਨ) ਨੂੰ ਵੱਖ-ਵੱਖ ਰਾਜਾਂ ਵਿਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦਾ ਇੰਚਾਰਜ ਵੀ ਬਣਾਇਆ ਗਿਆ ਹੈ। ਨਵੀਂ ਸੂਚੀ ਮੁਤਾਬਿਕ ਪੰਜਾਬ ਅਤੇ ਚੰਡੀਗੜ੍ਹ ਲਈ ਮੰਤਰੀ ਸ੍ਰੀਨਿਵਾਸੁਲੂ ਨੂੰ ਭਾਜਪਾ ਦਾ ਸੂਬਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ। ਦਿੱਲੀ ਅਤੇ ਹਰਿਆਣਾ ਲਈ ਪਵਨ ਰਾਣਾ ਨੂੰ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵਿਚ ਸਿੱਧਾਰਥਨ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਕੌਮੀ ਸੰਯੁਕਤ ਜਨਰਲ ਸਕੱਤਰ (ਸੰਗਠਨ) ਸ਼ਿਵਪ੍ਰਕਾਸ਼ ਨੂੰ ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੋਆ ਵਿਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸੌਦਾਨ ਸਿੰਘ ਨੂੰ ਬਿਹਾਰ, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੌਮੀ ਸੰਗਠਕ ਵੀ. ਸਤੀਸ਼ ਨੂੰ ਭਾਜਪਾ ਦੇ ਅਨੁਸੂਚਿਤ ਜਾਤੀ (ਐੱਸ.ਸੀ) ਅਤੇ ਅਨੁਸੂਚਿਤ ਜਨਜਾਤੀ (ਐੱਸ.ਟੀ) ਮੋਰਚਿਆਂ ਦੇ ਸੰਗਠਨਾਤਮਕ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਦੇ ਸੰਸਦ ਦਫ਼ਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਭਾਜਪਾ ਆਗੂ ਧਰਮਪਾਲ ਨੂੰ ਉੱਤਰ ਪ੍ਰਦੇਸ਼ ਦਾ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ, ਜਦਕਿ ਅਜੈ ਜਮਵਾਲ ਨੂੰ ਮਹਾਰਾਸ਼ਟਰ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ। ਪੱਛਮੀ ਬੰਗਾਲ ਵਿਚ ਅਮਿਤਾਭ ਚਕਰਵਰਤੀ ਨੂੰ ਸੂਬਾ ਜਨਰਲ ਸਕੱਤਰ (ਸੰਗਠਨ) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।  ਮਧੂਕਰ ਨੂੰ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ’ਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਸਾਮ ਅਤੇ ਤ੍ਰਿਪੁਰਾ ਵਿਚ ਰਵਿੰਦਰ ਰਾਜੂ ਨੂੰ ਜਨਰਲ ਸਕੱਤਰ (ਸੰਗਠਨ) ਬਣਾਇਆ ਗਿਆ ਹੈ। ਬਿਹਾਰ ਵਿਚ ਭਿੱਖੂਭਾਈ ਦਲਸਾਣੀਆ, ਛੱਤੀਸਗੜ੍ਹ ਵਿਚ ਕਰਮਵੀਰ ਅਤੇ ਮੱਧ ਪ੍ਰਦੇਸ਼ ਵਿਚ ਚੰਦਰਸ਼ੇਖਰ ਨੂੰ ਸੂਬਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ। ਓਡੀਸ਼ਾ ਵਿੱਚ ਮਾਨਸ ਮੋਹੰਤੀ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਝਾਰਖੰਡ ਵਿਚ ਪਵਨ ਸਾਈ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਤੇਲੰਗਾਨਾ ਵਿਚ ਦਸ਼ਰਥ ਨੂੰ ਸੰਯੁਕਤ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ। ਗੁਜਰਾਤ ਵਿਚ ਰਤਨਾਕਰ ਨੂੰ ਸੂਬਾ ਜਨਰਲ ਸਕੱਤਰ (ਸੰਗਠਨ) ਅਤੇ ਅਰੁਣ ਬਿੰਨਾਡੀ ਨੂੰ ਸੰਯੁਕਤ ਜਨਰਲ ਸਕੱਤਰ (ਸੰਗਠਨ) ਬਣਾਇਆ ਗਿਆ ਹੈ। 

ਪਿਛਲੀ ਖ਼ਬਰ ਯਮੁਨਾ ਐਕਸਪ੍ਰੈੱਸਵੇਅ ’ਤੇ ਏ.ਸੀ. ਬੱਸ ਨੂੰ ਲੱਗੀ ਅੱਗ-9 ਯਾਤਰੀ ਜਿਊਂਦੇ ਸਡ਼ੇ ਅਗਲੀ ਖ਼ਬਰ ਈ.ਡੀ. ਦੀ 26 ਥਾਵਾਂ ’ਤੇ ਚੱਲੀ ਛਾਪੇਮਾਰੀ 48 ਘੰਟਿਆਂ ਬਾਅਦ ਹੋਈ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।