27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਾਕਿ ’ਚ ਸੁਰੱਖਿਆ ਚੌਕੀ ’ਤੇ ਆਤਮਘਾਤੀ ਹਮਲਾ-13 ਮੌਤਾਂ

ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬੇ ਖ਼ੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ’ਚ ਹੋਏ ਜ਼ਬਰਦਸਤ ਆਤਮਘਾਤੀ ਧਮਾਕੇ ’ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ....

ਅਜੀਤ ਡੈਸਕ 27-09-2026

ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬੇ ਖ਼ੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ’ਚ ਹੋਏ ਜ਼ਬਰਦਸਤ ਆਤਮਘਾਤੀ ਧਮਾਕੇ ’ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਮਾਰੇ ਗਏ ਅਤੇ ਜ਼ਖ਼ਮੀ ਹੋਣ ਵਾਲਿਆਂ ’ਚ ਜ਼ਿਆਦਾਤਰ ਸੁਰੱਖਿਆ ਬਲਾਂ ਦੇ ਜਵਾਨ ਸ਼ਾਮਿਲ ਹਨ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੇ ਲਈ ਹੈ। ਸਮੂਹ ਵਲੋਂ ਹਮਲੇ ਤੋਂ ਤੁਰੰਤ ਬਾਅਦ ਇਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਸਾਂਝੀਆਂ ਵੀ ਕੀਤੀਆਂ ਗਈਆਂ। ਰਿਪੋਰਟਾਂ ਅਨੁਸਾਰ ਇਹ ਹਮਲਾ ਦਰਾਜ਼ਿੰਦਾ ਖੇਤਰ ’ਚ ਸਥਿਤ ਅਮਨ ਮੇਲਾ ਚੈੱਕ ਪੋਸਟ ’ਤੇ ਕੀਤਾ ਗਿਆ। ਇਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਦੀ ਸਿੱਧੀ ਸੁਰੱਖਿਆ ਚੌਕੀ ਨਾਲ ਟੱਕਰ ਮਾਰ ਦਿੱਤੀ। ਧਮਾਕਾ ਇੰਨਾ ਭਿਆਨਕ ਸੀ ਕਿ ਚੈੱਕ ਪੋਸਟ ਪੂਰੀ ਤਰ੍ਹਾਂ ਤਬਾਹ ਹੋ ਗਈ। ਸੁਰੱਖਿਆ ਬਲਾਂ ਨੇ ਇਲਾਕੇ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। 

ਪਿਛਲੀ ਖ਼ਬਰ ਸੁਖਬੀਰ ਅਤੇ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਾਉਣ ਦਾ ਕੋਟਲਾ ਬਥੂੰਨਗੜ੍ਹ ਪੰਚਾਇਤ ਵਲੋਂ ਸਰਬਸੰਮਤੀ ਨਾਲ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।