29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ

ਅਜੀਤ ਡੈਸਕ 29-09-2026

ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ੳਦੈ ਭਾਨੂ ਚਿਬ ਦੀ ਅਗਵਾਈ ਵਿਚ ਯੂਥ ਕਾਂਗਰਸ ਵਰਕਰਾਂ ਨੇ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਦੇ ਵਰਕਰਾਂ ਨੇ ਰਾਇਸੀਨਾ ਰੋਡ ਸਥਿਤ ਆਪਣੇ ਦਫ਼ਤਰ ਤੋਂ ਜੰਤਰ-ਮੰਤਰ ਵੱਲ ਮਾਰਚ ਸ਼ੁਰੂ ਕੀਤਾ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਸੰਗਲਾਂ (ਜ਼ੰਜੀਰਾਂ) ਬੰਨ੍ਹ ਕੇ ਤੇ ਗਿਆਨੇਸ਼ ਕੁਮਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਕ ਪਹਿਨ ਕੇ ‘ਗਿਆਨੇਸ਼ ਕੁਮਾਰ ਹਟਾਓ, ਚੋਣ ਆਯੋਗ ਬਚਾਓ’ ਦੇ ਨਾਅਰੇ ਲਾਏ। ਇਸ ਪ੍ਰਦਰਸ਼ਨ ਵਿਚ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਤੇ ਮਹਿਲਾ ਕਾਂਗਰਸ ਦੀ ਮੁਖੀ ਅਲਕਾ ਲਾਂਬਾ ਵੀ ਇਸ ਵਿਚ ਸ਼ਾਮਿਲ ਹੋਏ। ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਮੰਗਣ ਦੇ ਨਾਲ ਹੀ ਕਾਂਗਰਸ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਪਾਰਦਰਸ਼ੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਹੈ। ਹਾਲੀਆ ਰਿਪੋਰਟਾਂ ਮੁਤਾਬਕ ਵੋਟਰ ਸੂਚੀਆਂ ਵਿਚ ਨਾਮ ਜੋੜਨ ਅਤੇ ਕੱਟਣ ਵਰਗੇ ਅਹਿਮ ਫ਼ੈਸਲਿਆਂ ’ਤੇ ਚੋਣ ਕਮਿਸ਼ਨਰਾਂ ਵਿਚਾਲੇ ਆਪਸੀ ਮਤਭੇਦ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਚੁੱਕੇ ਹਨ। ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸੀ ਆਗੂਆਂ ਵਲੋਂ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ ਤੇ ਚੋਣਾਂ ਵਿਚ ਧਾਂਦਲੀ ਤੇ ਵੋਟ ਚੋਰੀ ਦੇ ਦੋਸ਼ ਲਾਏ ਗਏ। ਇਸ ਦੇ ਨਾਲ ਹੀ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਅਤੇ ਉਨ੍ਹਾਂ ਖ਼ਿਲਾਫ਼ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ।

ਪਿਛਲੀ ਖ਼ਬਰ 10 ਬਾਗ਼ੀ ਵਿਧਾਇਕਾਂ ਦੇ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਟਿੱਪਣੀ ਅਗਲੀ ਖ਼ਬਰ ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਦੇ ਘਰ ਅੱਗੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।