29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਹਿਲਾ ਕਮਿਸ਼ਨ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ, ਕੱਲ੍ਹ ਤੱਕ ਰਿਪੋਰਟ ਤਲਬ

ਮਹਿਲਾ ਕਮਿਸ਼ਨ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ, ਕੱਲ੍ਹ ਤੱਕ ਰਿਪੋਰਟ ਤਲਬ

ਅਜੀਤ ਡੈਸਕ 29-09-2026

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਸੰਬੰਧੀ ਮੀਡੀਆ ਰਿਪੋਰਟਾਂ ਤੇ ਵਿਦਿਆਰਥੀਆਂ ਵਲੋਂ ਕੀਤੇ ਗਏ ਵਿਰੋਧ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਵਲੋਂ 28 ਸਤੰਬਰ 2026 ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੂੰ ਪੱਤਰ ਜਾਰੀ ਕਰਕੇ 30 ਸਤੰਬਰ ਤੱਕ ਰਿਪੋਰਟ ਮੰਗੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਮਹਿਲਾਵਾਂ ਦੇ ਅਧਿਕਾਰਾਂ, ਸਨਮਾਨ ਤੇ ਸੁਰੱਖਿਆ ਨਾਲ ਸੰਬੰਧਿਤ ਮਾਮਲਿਆਂ ਦਾ ਖੁਦ ਨੋਟਿਸ ਲੈਣ ਦਾ ਅਧਿਕਾਰ ਕਮਿਸ਼ਨ ਕੋਲ ਹੈ। ਕਮਿਸ਼ਨ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਐਲ.ਪੀ.ਯੂ. ’ਚ ਘਟਨਾ ਅਤੇ ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਕੀਤੇ ਗਏ ਵਿਰੋਧ ਦਾ ਵੀ ਨੋਟਿਸ ਲਿਆ ਗਿਆ ਹੈ।

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਜੈਅੰਤੀ ਮੌਕੇ ਮੋਦੀ, ਸ਼ਾਹ, ਖੜਗੇ, ਰਾਹੁਲ ਗਾਂਧੀ ਸਮੇਤ ਹੋਰਾਂ ਵਲੋਂ ਸ਼ਰਧਾਂਜਲੀ ਅਗਲੀ ਖ਼ਬਰ ਐਫ਼.ਬੀ.ਆਈ. ਨੇ ਗੈਂਗਸਟਰ ਗੋਲਡੀ ਬਰਾੜ ਨੂੰ 10 ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ’ਚ ਕੀਤਾ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।