29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ’ਤੇ ਬ੍ਰਿਜ ਭੂਸ਼ਣ ਨੂੰ ਨੋਟਿਸ

ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ’ਤੇ ਬ੍ਰਿਜ ਭੂਸ਼ਣ ਨੂੰ ਨੋਟਿਸ

ਅਜੀਤ ਡੈਸਕ 29-09-2026

ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਨੋਟਿਸ ਜਾਰੀ ਕੀਤਾ ਹੈ। ਮੈਜਿਸਟ੍ਰੇਟ ਅਦਾਲਤ ਨੇ 3 ਅਗਸਤ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਵਿਨੋਦ ਤੋਮਰ ਨੂੰ ਬਰੀ ਕਰ ਦਿੱਤਾ ਸੀ ਤੇ ਬਰੀ ਕਰਨ ਦੇ ਇਸ ਫ਼ੈਸਲੇ ਨੂੰ ਮਹਿਲਾ ਪਹਿਲਵਾਨਾਂ ਵੱਲੋਂ ਚੁਣੌਤੀ ਦਿੱਤੀ ਗਈ। ਕੋਰਟ ਨੇ ਬ੍ਰਿਜ ਭੂਸ਼ਣ ਦੇ ਬਰੀ ਹੋਣ ਵਿਰੁੱਧ ਦਾਇਰ ਅਪੀਲ ’ਤੇ ਉਨ੍ਹਾਂ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਦੀ ਸੈਸ਼ਨ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 9 ਅਕਤੂਬਰ 2026 ਦੀ ਤਾਰੀਖ਼ ਤੈਅ ਕੀਤੀ ਹੈ। ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ਮੁਤਾਬਕ, ਹੇਠਲੀ ਅਦਾਲਤ ਵੱਲੋਂ ਬਰੀ ਕਰਨ ਦਾ ਫ਼ੈਸਲਾ ਕਾਨੂੰਨੀ ਤੌਰ ’ਤੇ ਸਹੀ ਨਹੀਂ ਹੈ ਤੇ ਇਹ ਸਬੂਤਾਂ ਦੇ ਗ਼ਲਤ ਤੇ ਚੋਣਵੇਂ ਮੁਲਾਂਕਣ ’ਤੇ ਆਧਾਰਿਤ ਹੈ।

ਪਿਛਲੀ ਖ਼ਬਰ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ-ਮੁੱਖ ਮੰਤਰੀ ਅਗਲੀ ਖ਼ਬਰ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਐਲ.ਪੀ.ਯੂ. ਦੀ ਸਭ ਤੋਂ ਵੱਡੀ ਤਰਜੀਹ-ਡਾ. ਰਸ਼ਮੀ ਮਿੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।