29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਝੋਨੇ ਦੇ ਖ਼ਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਨੂੰ ਮਨਜ਼ੂਰੀ

ਝੋਨੇ ਦੇ ਖ਼ਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਨੂੰ ਮਨਜ਼ੂਰੀ

ਅਜੀਤ ਡੈਸਕ 29-09-2026

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਸੂਬੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿਚ ਵੱਡੀ ਰਾਹਤ ਦਿੱਤੀ ਗਈ ਹੈ। ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ ਤੇ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ। ਖ਼ਰੀਦ ਕਾਰਜਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇਕ-ਇਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰਾਂ (ਡੀ.ਐੱਫ.ਐੱਸ.ਸੀ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਭਰ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰਲੇ ਸੂਬਿਆਂ ਦਾ ਇਕ ਵੀ ਦਾਣਾ ਨਾ ਆਵੇ। ਇਸ ਤੋਂ ਇਲਾਵਾ, ਮੰਡੀਆਂ ਵਿਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਪਿਛਲੀ ਖ਼ਬਰ ਸਾਬਕਾ ਜਲ ਸੈਨਾ ਮੁਖੀ ਸਮੇਤ 2000 ਸ਼ਖ਼ਸੀਅਤਾਂ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਦੀ ਭੰਨਤੋੜ ਕਰਨ ਵਾਲੇ ਕਾਨੂੰਨ ਹੱਥੋਂ ਨਹੀਂ ਬਚਣਗੇ-ਡੀ.ਜੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।