ਨਵੀਂ ਦਿੱਲੀ, 29 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੁੜੀਆਂ ਨੂੰ ਸ਼ਾਮ 7 ਵਜੇ ਤੋਂ ਬਾਅਦ ਘਰੋਂ ਬਾਹਰ ਨਾ ਨਿਕਲਣ ਦੀ ਨਸੀਹਤ ਦੇਣ ’ਤੇ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇਣ ਵਿਚ ਨਾਕਾਮ ਭਾਜਪਾ ਸਰਕਾਰ ਹੁਣ ਧੀਆਂ ਦੀ ਆਜ਼ਾਦੀ ’ਤੇ ਪਾਬੰਦੀ ਲਗਾ ਰਹੀ ਹੈ। ਜਦਕਿ ਉਸ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾ ਕੇ ਸੁਰੱਖਿਆ ਵਿਵਸਥਾ ਮਜ਼ਬੂਤ ਕਰਨੀ ਚਾਹੀਦੀ ਹੈ, ਪਰ ਸਰਕਾਰ ਆਪਣਾ ਨਿਕੰਮਾਪਣ ਛੁਪਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੇਲੇ 2.62 ਲੱਖ ਸੀ.ਸੀ.ਟੀ.ਵੀ. ਕੈਮਰੇ ਤੇ 2.80 ਲੱਖ ਸਟ੍ਰੀਟ ਲਾਈਟਾਂ ਲਗਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਔਰਤਾਂ ਵੀ ਸੁਤੰਤਰ ਨਾਗਰਿਕ ਹਨ ਤੇ ਉਨ੍ਹਾਂ ਨੂੰ ਵੀ ਆਜ਼ਾਦੀ ਨਾਲ ਜਿਊਣ ਦਾ ਪੂਰਾ ਅਧਿਕਾਰ ਹੈ। ਸਰਕਾਰ ਨੂੰ ਗਿਆਨ ਵੰਡਣ ਦੀ ਬਜਾਏ ਦਿੱਲੀ ਦੇ ਲੋਕਾਂ ਲਈ ਸੁਰੱਖਿਆ ਦੇ ਇੰਤਜ਼ਾਮ ਕਰਨੇ ਚਾਹੀਦੇ ਹਨ।
ਸੁਰੱਖਿਆ ਦੇਣ ’ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ’ਤੇ ਲਗਾ ਰਹੀ ਪਾਬੰਦੀ-ਕੇਜਰੀਵਾਲ
ਨਵੀਂ ਦਿੱਲੀ, 29 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੁੜੀਆਂ ਨੂੰ ਸ਼ਾਮ 7 ਵਜੇ ਤੋਂ ਬਾਅਦ ਘਰੋਂ ਬਾਹਰ ਨਾ ਨਿਕਲਣ ਦੀ ਨਸੀਹਤ ਦੇਣ ’ਤੇ ...
ਅਜੀਤ ਡੈਸਕ
30-09-2026