ਨਵੀਂ ਦਿੱਲੀ, 30 ਸਤੰਬਰ (ਉਪਮਾ ਡਾਗਾ ਪਾਰਥ)-ਤਿਉਹਾਰਾਂ ਦੀ ਆਮਦ ਅਤੇ ਦਿੱਲੀ ’ਚ ਪ੍ਰਦੂਸ਼ਣ ਵਧਣ ਦੇ ਖਦਸ਼ੇ ਦਰਮਿਆਨ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੰਦਿਆਂ ਕਿਹਾ ਕਿ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਾਈ ਜਾਵੇਗੀ, ਪਰ 24 ਘੰਟੇ ਲਗਾਤਾਰ ਆਤਿਸ਼ਬਾਜ਼ੀ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਸਕਦੀ। ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਟਾਕਿਆਂ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਅਦਾਲਤ ਧਾਰਮਿਕ ਭਾਵਨਾਵਾਂ, ਸਿਹਤ ਅਤੇ ਚੌਗਿਰਦੇ ਸੰਬੰਧੀ ਚਿੰਤਾਵਾਂ ਦਰਮਿਆਨ ਸੰਤੁਲਨ ਬਣਾ ਕੇ ਹੱਲ ਤਲਾਸ਼ੇਗੀ। ਜਸਟਿਸ ਅੇਮ. ਐਸ. ਸੁੰਦਰੇਸ਼ ਨੇ ਕਿਹਾ ਕਿ ਪੂਰੇ ਦੇਸ਼ ’ਚ ਪਟਾਕਿਆਂ ’ਤੇ ਪੂਰੀ ਪਾਬੰਦੀ ਨਾਲ ਕੁਝ ਧਾਰਿਮਕ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ ਪੂਰੀ ਪਾਬੰਦੀ ਦੇ ਹੱਕ ’ਚ ਨਹੀਂ ਹੈ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ ਦੇਵਾਂਗੇ, ਕਿਉਂਕਿ ਇਸ ਨਾਲ ਬਿਮਾਰ, ਬਜ਼ੁਰਗਾਂ ਅਤੇ ਬੱਚਿਆਂ ’ਤੇ ਅਸਰ ਪੈਂਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਵਿਚਲਾ ਹੱਲ ਤਲਾਸ਼ਣ ਦੀ ਕੋਸ਼ਿਸ਼ ਕਰੇਗਾ, ਜਿਸ ’ਚ ਪਟਾਕੇ ਚਲਾਉਣ ਲਈ ਸਮਾਂ ਹੱਦ ਤੈਅ ਕੀਤੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਕਿਨ੍ਹਾਂ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਹੋਵੇਗੀ। ਅਦਾਲਤ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੇਂਦਰ ਸਰਕਾਰ ਨੂੰ ਥੋਰੀਅਮ ਦੀ ਮੌਜੂਦਗੀ ਦੀ ਜਾਂਚ ਅਤੇ ਪ੍ਰੀਖਣ ਕਰਨ ਲਈ ਹੋਰ ਸਮਾਂ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਹੋਵੇਗੀ।
ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਾਈ ਜਾਵੇਗੀ-ਸੁਪਰੀਮ ਕੋਰਟ
ਨਵੀਂ ਦਿੱਲੀ, 30 ਸਤੰਬਰ (ਉਪਮਾ ਡਾਗਾ ਪਾਰਥ)-ਤਿਉਹਾਰਾਂ ਦੀ ਆਮਦ ਅਤੇ ਦਿੱਲੀ ’ਚ ਪ੍ਰਦੂਸ਼ਣ ਵਧਣ ਦੇ ਖਦਸ਼ੇ ਦਰਮਿਆਨ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੰਦਿਆਂ ਕਿਹਾ ਕਿ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਾਈ ...
ਅਜੀਤ ਡੈਸਕ
01-10-2026