05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨੇਹਾ ਬੋਰਾ ਹਿਰਾਸਤ ’ਚ ਲੈਣ ਤੋਂ ਬਾਅਦ ਰਿਹਾਅ

ਨਵੀਂ ਦਿੱਲੀ, 4 ਅਕਤੂਬਰ (ਏਜੰਸੀ)-‘ਆਈਸਾ’ ਦੇ ਮੈਂਬਰਾਂ ਨੇ ਦਾਅਵਾ ਕੀਤਾ ਕਿ ਜੰਤਰ-ਮੰਤਰ ਵੱਲ ਸੰਗਠਨ ਦੇ ਰੋਸ ਮਾਰਚ ਦੌਰਾਨ ਹਿਰਾਸਤ ਵਿਚ ਲਈ ਗਈ ਸੰਸਥਾ ਦੀ ਰਾਸ਼ਟਰੀ ਪ੍ਰਧਾਨ ਨੇਹਾ ਬੋਰਾ ਨੂੰ ਨਰੇਲਾ ਉਦਯੋਗਿਕ ਖੇਤਰ ਦੇ ...

ਅਜੀਤ ਡੈਸਕ 05-10-2026

ਨਵੀਂ ਦਿੱਲੀ, 4 ਅਕਤੂਬਰ (ਏਜੰਸੀ)-‘ਆਈਸਾ’ ਦੇ ਮੈਂਬਰਾਂ ਨੇ ਦਾਅਵਾ ਕੀਤਾ ਕਿ ਜੰਤਰ-ਮੰਤਰ ਵੱਲ ਸੰਗਠਨ ਦੇ ਰੋਸ ਮਾਰਚ ਦੌਰਾਨ ਹਿਰਾਸਤ ਵਿਚ ਲਈ ਗਈ ਸੰਸਥਾ ਦੀ ਰਾਸ਼ਟਰੀ ਪ੍ਰਧਾਨ ਨੇਹਾ ਬੋਰਾ ਨੂੰ ਨਰੇਲਾ ਉਦਯੋਗਿਕ ਖੇਤਰ ਦੇ ਪੁਲਿਸ ਸਟੇਸ਼ਨ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਉਸ ਦੇ ਫੋਨ ਅਤੇ ਬੈਗ ਤੋਂ ਬਿਨਾਂ ਹੀ ਰਿਹਾਅ ਕੀਤਾ ਗਿਆ ਅਤੇ ਬੋਰਾ ਦੀ ਮਦਦ ਲਈ ਵਕੀਲਾਂ ਦੀ ਇਕ ਟੀਮ ਪੁਲਿਸ ਸਟੇਸ਼ਨ ਭੇਜੀ ਜਾ ਰਹੀ ਹੈ। ਇਸ ਤੋਂ ਪਹਿਲਾਂ ਆਈਸਾ ਮੈਂਬਰਾਂ ਨੇ ਦਾਅਵਾ ਕੀਤਾ ਸੀ ਕਿ ਵਿਦਿਆਰਥੀ ਆਗੂ ਨੂੰ ਦਿੱਲੀ ਪੁਲਿਸ ਨੇ ਬਿਨਾਂ ਅਧਿਕਾਰਤ ਨੰਬਰ ਪਲੇਟ ਵਾਲੇ ਇਕ ਨਿੱਜੀ ਵਾਹਨ ’ਚ ਚੁੱਕ ਲਿਆ ਸੀ ਅਤੇ ਕਿਸੇ ਅਣਜਾਣ ਥਾਂ ’ਤੇ ਲੈ ਗਈ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਦੋਂ ਬੋਰਾ ਨੂੰ ਲਿਜਾਇਆ ਜਾ ਰਿਹਾ ਸੀ ਤਾਂ ਗੱਡੀ ਦੇ ਅੰਦਰ ਕੋਈ ਮਹਿਲਾ ਪੁਲਿਸ ਅਧਿਕਾਰੀ ਮੌਜੂਦ ਨਹੀਂ ਸੀ, ਜਿਸ ਨੂੰ ਉਨ੍ਹਾਂ ਨੇ ਪ੍ਰਕਿਰਿਆ ਦੀ ਉਲੰਘਣਾ ਕਰਾਰ ਦਿੱਤਾ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ ਤੇ ਦਾਅਵਾ ਕੀਤਾ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕੀਤਾ। ਇਹ ਘਟਨਾਕ੍ਰਮ ਉਦੋਂ ਵਾਪਰਿਆ ਜਦੋਂ ‘ਆਈਸਾ’ ਕਾਰਕੁਨਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਦਿਆਂ ਲਗਾਤਾਰ ਤੀਜੇ ਦਿਨ ਜੰਤਰ-ਮੰਤਰ ਵਾਪਸ ਜਾਣ ਦੀ ਕੋਸ਼ਿਸ਼ ਕੀਤੀ ਤੇ ਭਾਰੀ ਪੁਲਿਸ ਬੈਰੀਕੇਡਿੰਗ ਅਤੇ ਸੁਰੱਖਿਆ ਤਾਇਨਾਤੀ ਦੇ ਬਾਵਜੂਦ ਉਹ ਜੰਤਰ-ਮੰਤਰ ਵੱਲ ਵਧੇ।

 

ਪਿਛਲੀ ਖ਼ਬਰ ਤਿੰਨ ਔਰਤ ਪੱਤਰਕਾਰਾਂ ਵਲੋਂ ਦਿੱਲੀ ਪੁਲਿਸ ’ਤੇ ਬਦਸਲੂਕੀ ਦਾ ਦੋਸ਼ ਜਾਂਚ ਲਈ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਸੌਂਪਿਆ ਅਗਲੀ ਖ਼ਬਰ ਪਰਗਟ ਸਿੰਘ ਵਲੋਂ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਗੁਰਸ਼ਰਨ ਕੌਰ ਤੇ ਅੰਬਿਕਾ ਸੋਨੀ ਨੂੰ ਵੀ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।