06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਅਜੀਤ ਡੈਸਕ 06-10-2026

ਨਵੀਂ ਦਿੱਲੀ, 5 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ’ਚ ਤਿੰਨ ਨਵੇਂ ਜੱਜ ਨਿਯੁਕਤ ਕੀਤੇ ਗਏ, ਜਿਸ ਨਾਲ ਇਸ ਦੀ ਕੰਮਕਾਜੀ ਗਿਣਤੀ 37 ਹੋ ਗਈ ਹੈ; ਇਹ ਮਨਜ਼ੂਰਸ਼ੁਦਾ 38 ਦੀ ਗਿਣਤੀ ਤੋਂ ਸਿਰਫ਼ ਇਕ ਘੱਟ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਨੁਸਾਰ, ਗੁਜਰਾਤ ਹਾਈ ਕੋਰਟ ਦੀ ਚੀਫ਼ ਜਸਟਿਸ ਸੁਨੀਤਾ ਅਗਰਵਾਲ, ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਤੇ ਤੇਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਅਪਰੇਸ਼ ਕੁਮਾਰ ਸਿੰਘ ਨੂੰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ। ਮੇਘਵਾਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਐਲਾਨ ਕੀਤਾ। ਸੁਪਰੀਮ ਕੋਰਟ ਕਾਲੇਜ਼ੀੱੱਅਮ ਨੇ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ 28 ਸਤੰਬਰ ਨੂੰ ਕੀਤੀ ਸੀ।

ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਕਾਨੂੰਨ ਤੋੜਿਆ ਹੋਵੇਗਾ ਤਾਂ ਫ਼ੈਸਲੇ ਰੋਕ ਦੇਵਾਂਗੇ - ਸੁਪਰੀਮ ਕੋਰਟ ਅਗਲੀ ਖ਼ਬਰ ਕਾਲੇ ਸਾਗਰ ’ਚ ਮਾਲਵਾਹਕ ਜਹਾਜ਼ ’ਤੇ ਰੂਸ ਵਲੋਂ ਡਰੋਨ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।