06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਏਸ਼ਿਆਈ ਖੇਡਾਂ ਦੇ ਸੋਨ ਤਗਮਾ ਜੇਤੂ ਹਾਕੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਏਸ਼ਿਆਈ ਖੇਡਾਂ ਦੇ ਸੋਨ ਤਗਮਾ ਜੇਤੂ ਹਾਕੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਅਜੀਤ ਡੈਸਕ 06-10-2026

ਅਜਨਾਲਾ/ਰਾਜਾਸਾਂਸੀ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਏਸ਼ਿਆਈ ਖੇਡਾਂ ’ਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਲਗਾਤਾਰ ਦੂਜੀ ਵਾਰ ਸੋਨ ਤਗਮਾ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਅੱਜ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਖੇਡ ਪ੍ਰੇਮੀਆਂ ਵਲੋਂ ਜੋਸ਼ੋ ਖਰੋਸ਼ ਨਾਲ ਭਰਵਾਂ ਸਵਾਗਤ ਕੀਤਾ ਗਿਆ। ਰਾਜਾਸਾਂਸੀ ਹਵਾਈ ਅੱਡੇ ’ਤੇ ਪੁੱਜੇ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜੁਗਰਾਜ ਸਿੰਘ, ਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਦਾ ਪਰਿਵਾਰਕ ਮੈਂਬਰਾਂ ਅਤੇ ਖੇਡ ਪ੍ਰੇਮੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਕਪਤਾਨ ਹਰਮਨਪ੍ਰੀਤ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਫਲਤਾ ਪਿੱਛੇ ਪੂਰੀ ਟੀਮ ਦੀ ਸਖ਼ਤ ਮਿਹਨਤ ਅਤੇ ਸਾਂਝੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਟੀਮ ਦਾ ਮੁੱਖ ਟੀਚਾ ਆਪਣੀ ਲੈਅ ਨੂੰ ਬਰਕਰਾਰ ਰੱਖਦਿਆਂ ਆਉਣ ਵਾਲੇ ਮੁਕਾਬਲਿਆਂ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਟੀਮ ਤਗਮਾ ਜਿੱਤ ਕੇ ਵਾਪਸ ਆਉਂਦੀ ਹੈ ਤਾਂ ਪੰਜਾਬ ਦੇ ਲੋਕਾਂ ਵਲੋਂ ਮਿਲਣ ਵਾਲਾ ਪਿਆਰ ਅਤੇ ਸਤਿਕਾਰ ਖਿਡਾਰੀਆਂ ਨੂੰ ਹੋਰ ਵੀ ਉਤਸ਼ਾਹਿਤ ਕਰਦਾ ਹੈ। ਇਸ ਮੌਕੇ ਹਾਰਦਿਕ ਸਿੰਘ ਦੀ ਮਾਤਾ ਕਵਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਪਰਿਵਾਰ ਲਈ ਨਹੀਂ, ਸਗੋਂ ਸਮੁੱਚੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਹਾਕੀ ਖੇਡ ਰਹੇ ਹਨ ਅਤੇ ਦੋਵਾਂ ਵਲੋਂ ਦੇਸ਼ ਲਈ ਤਗਮੇ ਜਿੱਤਣਾ ਪਰਿਵਾਰ ਲਈ ਮਾਣ ਵਾਲੀ ਗੱਲ ਹੈ। 

ਪਿਛਲੀ ਖ਼ਬਰ ਭਾਜਪਾ ਵਲੋਂ ਉੱਤਰ ਪ੍ਰਦੇਸ਼ ਰਾਜ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਪਰਗਟ ਸਿੰਘ ਨੇ ਰਾਹੁਲ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।