06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਠਾਨਕੋਟ ’ਚ ਸੈਰ-ਸਪਾਟਾ ਵਿਕਸਿਤ ਕਰਨ ਲਈ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ ਦਾ ਫੈਸਲਾ

ਪਠਾਨਕੋਟ ’ਚ ਸੈਰ-ਸਪਾਟਾ ਵਿਕਸਿਤ ਕਰਨ ਲਈ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ ਦਾ ਫੈਸਲਾ

ਅਜੀਤ ਡੈਸਕ 06-10-2026

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ’ਚ ਸਟਾਫ਼ ਦੀ ਹੋਵੇਗੀ ਪੱਕੀ ਭਰਤੀ

ਪੰਜਾਬ ਮੰਤਰੀ ਮੰਡਲ ਵਲੋਂ ਪੰਜਾਬ ਨਰਸਿੰਗ ਸਿੱਖਿਆ ਨਿਯਮਾਂ ’ਚ ਸੋਧਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 5 ਅਕਤੂਬਰ, (ਬਿਊਰੋ ਚੀਫ਼)-ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਲੋਂ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ, ਨਰਸਿੰਗ ਸਿੱਖਿਆ ਰੂਲਜ਼ ਨੂੰ ਪ੍ਰਵਾਨਗੀ ਦੇਣ ਤੇ ਪਿਕਟਸ ਅਧੀਨ ਠੇਕੇ ’ਤੇ ਕੰਮ ਕਰ ਰਹੇ ਨਾਨ ਟੀਚਿੰਗ ਸਟਾਫ ਨੂੰ ਰੈਗੂਲਰ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵਲੋਂ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਖੇਤਰ ਵਿਚਲੀਆਂ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਥਾਵਾਂ ਨੂੰ ਸੈਰ-ਸਪਾਟੇ ਲਈ ਵਿਧੀਵਤ ਤਰੀਕੇ ਨਾਲ ਕੌਮਾਂਤਰੀ ਤਰਜ਼ ’ਤੇ ਵਿਕਸਿਤ ਕਰਨ ਦਾ ਫੈਸਲਾ ਲੈਂਦਿਆਂ ਇਸ ਮੰਤਵ ਲਈ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਦੇ ਚੇਅਰਮੈਨ ਮੁੱਖ ਮੰਤਰੀ ਤੇ ਉਪ-ਚੇਅਰਮੈਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਹੋਣਗੇ। ਇਸ ਅਥਾਰਟੀ ਕੋਲ ਸੈਰ-ਸਪਾਟਾ ਸਥਾਨਾਂ ਦੇ ਪ੍ਰਬੰਧਨ ਤੇ ਯੋਜਨਾਬੱਧ ਤਰੀਕੇ ਨਾਲ ਵਿਕਾਸ ਲਈ ਵਿੱਤੀ ਤੇ ਪ੍ਰਸ਼ਾਸਕੀ ਸ਼ਕਤੀਆਂ ਹੋਣਗੀਆਂ। ਰੋਜ਼ਮਰ੍ਹਾ ਦਾ ਕੰਮ ਚਲਾਉਣ ਲਈ ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ ਪਟਿਆਲਾ ਤੇ ਅੰਮ੍ਰਿਤਸਰ ’ਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ’ਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਡਾਇਰੈਕਟਰ, ਖੋਜ ਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ’ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਤੇ ਨਰਸਿੰਗ ਸਿਸਟਰਾਂ ’ਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਸਬੰਧਤ ਖੇਤਰ ’ਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ’ਚ ਇਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਮੰਤਰੀ ਮੰਡਲ ਵਲੋਂ ਪਿਕਟਸ ’ਚ ਪੰਜਾਬ ਇਨਫਾਰਮੇਸ਼ਨ ਤੇ ਤਕਨਾਲੋਜੀ ਸਿੱਖਿਆ ਸੁਸਾਇਟੀ ਅਧੀਨ ਠੇਕੇ ’ਤੇ ਕੰਮ ਕਰਨ ਵਾਲੇ ਨਾਨ ਟੀਚਿੰਗ ਸਟਾਫ ਨੂੰ ਵੀ ‘ਪਿਕਟਸ’ ’ਚ ਹੀ ਰੈਗੂਲਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਟੀਚਿੰਗ ਸਟਾਫ਼ ਨੂੰ 2011 ’ਚ ਹੀ ਰੈਗੂਲਰ ਗਰੇਡ ਮਿਲ ਗਿਆ ਸੀ, ਪਰ ਹੁਣ ਨਾਨ ਟੀਚਿੰਗ ਸਟਾਫ ਨੂੰ ਵੀ ਰੈਗੂਲਰ ਗਰੇਡ ਮਿਲ ਜਾਣਗੇ। ਮੰਤਰੀ ਮੰਡਲ ਵਲੋਂ ਰਾਜ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੀ 19 ਡਰਾਈਵਰਾਂ ਦੀ ਰੈਗੂਲਰ ਭਰਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਹੁਣ ਤੱਕ ਡਰਾਈਵਰ ਆਰਜ਼ੀ ਤੌਰ ’ਤੇ ਜਾਂ ਠੇਕਾ ਪ੍ਰਣਾਲੀ ਅਧੀਨ ਹੀ ਕੰਮ ਕਰ ਰਹੇ ਸਨ।

ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਰਿਹਾਈ ਲਈ ਇਸਲਾਮਾਬਾਦ ਵੱਲ ਵਧ ਰਹੇ ਹਜ਼ਾਰਾਂ ਸਮਰਥਕ ਅਗਲੀ ਖ਼ਬਰ ਜੰਮੂ-ਕਸ਼ਮੀਰ ’ਚ ਪੰਜਾਬੀ ਦੀ ਬਹਾਲੀ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।