06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

5 ਕਰੋੜ ਦੀ ਰਿਸ਼ਵਤ ਮੰਗਣ ਦੇ ਮਾਮਲੇ ’ਚ ਅਮਰਦੀਪ ਸਿੰਘ ਗਰੇਵਾਲ ਨੂੰ ਈ.ਡੀ. ਦਾ ਸੰਮਨ

ਅੱਜ ਪੇਸ਼ ਹੋਣ ਲਈ ਕਿਹਾ ਸੀ, ਸਮਾਂ ਮੰਗਣ ’ਤੇ 9 ਅਕਤੂਬਰ ਨੂੰ ਦਿੱਲੀ ਦਫ਼ਤਰ ਬੁਲਾਇਆ ਚੰਡੀਗੜ੍ਹ, 6 ਅਕਤੂਬਰ (ਕਪਿਲ ਵਧਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਜੀਜੇ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ’ਚ ਈ.ਡੀ ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ...

ਅਜੀਤ ਡੈਸਕ 07-10-2026

ਚੰਡੀਗੜ੍ਹ, 6 ਅਕਤੂਬਰ (ਕਪਿਲ ਵਧਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਜੀਜੇ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ’ਚ ਈ.ਡੀ ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਈ.ਡੀ. ਦੇ ਅਧਿਕਾਰਤ ਸੂਤਰਾਂ ਮੁਤਾਬਿਕ ਗਰੇਵਾਲ ਨੂੰ ਪਹਿਲਾਂ 7 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਵਲੋਂ ਸਮਾਂ ਮੰਗੇ ਜਾਣ ਤੋਂ ਬਾਅਦ ਹੁਣ 9 ਅਕਤੂਬਰ ਨੂੰ ਦਿੱਲੀ ਸਥਿਤ ਈ.ਡੀ. ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ ਗੁਰੀ ਚਾਹਲ ਖ਼ਿਲਾਫ਼ ਦਰਜ ਜਬਰ ਜਨਾਹ ਦੇ ਕੇਸ ਦੀ ਜਾਂਚ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਦੋਸ਼ ਲਾਇਆ ਗਿਆ ਸੀ ਕਿ ਜਾਂਚ ਨੂੰ ਪ੍ਰਭਾਵਿਤ ਕਰਨ ਜਾਂ ਮਾਮਲਾ ਖ਼ਤਮ ਕਰਵਾਉਣ ਦੇ ਬਦਲੇ 5 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵਲੋਂ ਇਹ ਦੋਸ਼ ਲਾਇਆ ਗਿਆ ਸੀ ਕਿ ਰਿਸ਼ਵਤ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦੀ ਤਰਫ਼ੋਂ ਮੰਗੀ ਗਈ ਸੀ। ਹਾਲਾਂਕਿ ਡਾ. ਗੁਰਪ੍ਰੀਤ ਕੌਰ ਮਾਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ ਅਤੇ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ। ਇਸ ਤੋਂ ਬਾਅਦ ਸਾਬਕਾ ਜੱਜ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਰਾਹਤ ਮਿਲੀ ਸੀ। ਈ.ਡੀ. ਹੁਣ ਇਸ ਮਾਮਲੇ ’ਚ ਗਰੇਵਾਲ ਤੋਂ ਰਿਸ਼ਵਤ ਦੀ ਪੇਸ਼ਕਸ਼, ਇਸ ਨਾਲ ਜੁੜੇ ਸੰਪਰਕਾਂ ਅਤੇ ਪੈਸਿਆਂ ਦੇ ਲੈਣ-ਦੇਣ ਸੰਬੰਧੀ ਪੁੱਛਗਿੱਛ ਕਰ ਸਕਦੀ ਹੈ। ਇਸ ਤੋਂ ਇਲਾਵਾ ਈਸਟ ਸੰਚਇਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਪੰਜਾਬੀ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਵਲੋਂ ਹਾਲ ’ਚ ਬਣਾਈਆਂ ਕੁੱਝ ਫ਼ਿਲਮਾਂ ਵਿਚ ਨਿਵੇਸ਼ ਕੀਤੀ ਗਈ ਰਕਮ ’ਤੇ ਵੀ ਈ.ਡੀ. ਦੀ ਨਜ਼ਰ ਦੱਸੀ ਜਾ ਰਹੀ ਹੈ। ਹਾਲਾਂਕਿ ਈ.ਡੀ. ਵਲੋਂ ਗਰੇਵਾਲ ਨੂੰ ਸੰਮਨ ਕੀਤੇ ਜਾਣ ਦੀ ਕਾਰਵਾਈ ਬਾਰੇ ਵਿਸਥਾਰਤ ਜਾਣਕਾਰੀ ਅਧਿਕਾਰਤ ਤੌਰ ’ਤੇ ਸਾਹਮਣੇ ਆਉਣੀ ਬਾਕੀ ਹੈ।

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਧਾਮੀ ਨੇ ਕੀਤੇ ਜਨਤਕ ਸਰਾਂ ਦੇ ਕਰਮਚਾਰੀ ਵਲੋਂ... ਅਗਲੀ ਖ਼ਬਰ ਪੱਟੀ ਵਿਖੇ ‘ਆਪ’ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।