ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸੀ.ਬੀ.ਆਈ. ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਦੀ ‘ਬੌਖਲਾਹਟ’ ਕਰਾਰ ਦਿੱਤਾ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਮਹਿਜ਼ ਦੋ ਮਹੀਨੇ ਪਹਿਲਾਂ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਸਿਆਸੀ ਬਦਲਾਖੋਰੀ ਦੀ ਕੋਸ਼ਿਸ਼ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਕਿਹਾ ਕਿ ਜਦੋਂ ਤੋਂ ਕੇਂਦਰ ’ਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਵਾਰ-ਵਾਰ ਧੱਕਾ ਕੀਤਾ ਜਾ ਰਿਹਾ ਹੈ। ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਦਾ ਮੁੱਦਾ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ’ਚ ਸਿੱਧੇ ਤੌਰ ’ਤੇ ਚੋਣ ਜਿੱਤਣ ਦੀ ਸਥਿਤੀ ’ਚ ਨਹੀਂ ਹੈ ਤੇ ਇਸੇ ਕਾਰਨ ਉਹ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਕੇ ਚੋਣ ਲੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਪਣਾ ਮਨ ਬਣਾ ਚੁੱਕੇ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀਆਂ ਇਨ੍ਹਾਂ ਕਾਰਵਾਈਆਂ ਦਾ ਜਵਾਬ ਵੋਟ ਦੀ ਤਾਕਤ ਨਾਲ ਦੇਣਗੇ। ਪੰਜਾਬ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਸਰਕਾਰ ਬਣਾਉਣਗੇ।
ਭਾਜਪਾ ਨੂੰ ਜਿੱਤ ਦੀ ਉਮੀਦ ਨਹੀਂ, ਇਸ ਲਈ ਈ.ਡੀ. ਤੇ ਸੀ.ਬੀ.ਆਈ. ਦੇ ਸਹਾਰੇ ਡਰਾਉਣ ਦੀ ਕੋਸ਼ਿਸ਼ ਕਰ ਰਹੀ-ਕੇਜਰੀਵਾਲ
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸੀ.ਬੀ.ਆਈ. ਦੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ...
ਅਜੀਤ ਡੈਸਕ
07-10-2026