08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰੇਗੀ ਜਿਸ ’ਚ ਹਾਈ ਕੋਰਟ ਦੇ ਉਸ ਹੁਕਮ ’ਤੇ ਰੋਕ ਲਗਾਉਣ....

ਅਜੀਤ ਡੈਸਕ 08-10-2026


ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰੇਗੀ ਜਿਸ ’ਚ ਹਾਈ ਕੋਰਟ ਦੇ ਉਸ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ, ਜਿਸ ਤਹਿਤ ਸੀ.ਬੀ.ਆਈ. ਨੂੰ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨਾਲ ਜੁੜੇ ਲੋਕਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ। ਜਸਟਿਸ ਦੀਪਾਂਕਰ ਦੱਤਾ ਅਤੇ ਸ਼ੀਲ ਨਾਗੂ ਦੀ ਬੈਂਚ ਵਲੋਂ ਇਸ ਮਾਮਲੇ ਦੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਸੋਮਵਾਰ ਨੂੰ, ਰਾਜ ਸਰਕਾਰ ਨੇ ਵਕੀਲ ਨਿਖਿਲ ਸਰਾਫ ਵਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਪਿਛਲੀ ਖ਼ਬਰ ਸੀ.ਜੇ.ਪੀ. ਪ੍ਰਦਰਸ਼ਨ ਨੂੰ ਦਿੱਲੀ ਪੁਲਿਸ ਦੀ ਫ਼ਿਲਹਾਲ ਨਹੀਂ ਮਿਲੀ ਇਜਾਜ਼ਤ ਪੁਲਿਸ ਦਾ ਕੰਮ ਸੁਰੱਖਿਆ ਤੇ ਟਰੈਫ਼ਿਕ ਵਿਵਸਥਾ... ਅਗਲੀ ਖ਼ਬਰ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੁਣਵਾਈ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।