ਨਵੀਂ ਦਿੱਲੀ, 11 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ਚੀਫ਼ ਜਸਟਿਸ ਨੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਸਹਿਮਤੀ ਨਹੀਂ ਦਿੱਤੀ ਹੈ। ਇਨ੍ਹਾਂ ਨੇਤਾਵਾਂ ਨੇ ‘ਵੋਟ ਚੋਰੀ’ ਦੇ ਮੁੱਦੇ ਨੂੰ ਉਠਾਉਣ ਲਈ ਸੋਮਵਾਰ ਨੂੰ ਮੁਲਾਕਾਤ ਦਾ ਸਮਾਂ ਮੰਗਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਸੀ। ਵਿਰੋਧੀ ਧਿਰ ਦੇ ਨੇਤਾਵਾਂ ਨੇ ਸੀ.ਜੇ.ਆਈ. ਨੂੰ ਪੱਤਰ ਲਿਖ ਕੇ ਸੋਮਵਾਰ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਮੁਲਾਕਾਤ ਕਰਨ ਦੀ ਮੰਗ ਕੀਤੀ ਸੀ। ਇਕ ਸੂਤਰ ਨੇ ਦੱਸਿਆ ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਭੇਜੇ ਗਏ ਪੱਤਰ ਦੇ ਜਵਾਬ ’ਚ ਮਾਣਯੋਗ ਸੀ.ਜੇ.ਆਈ. ਦਾ ਜਵਾਬ ਉਨ੍ਹਾਂ ਦੀ ਅਧਿਕਾਰਤ ਈਮੇਲ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਬਾਰੇ ਹੋਰ ਕੋਈ ਵੇਰਵਾ ਨਹੀਂ ਦਿੱਤਾ। ਵਿਰੋਧੀ ਪਾਰਟੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਚੀਫ਼ ਜਸਟਿਸ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮਿਲਣ ਤੋਂ ਇਨਕਾਰ
ਚੀਫ਼ ਜਸਟਿਸ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮਿਲਣ ਤੋਂ ਇਨਕਾਰ
ਅਜੀਤ ਡੈਸਕ
12-10-2026