13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚੀਫ਼ ਜਸਟਿਸ ਵਲੋਂ ਪ੍ਰਦਰਸ਼ਨ ਅਤੇ ਪਾਬੰਦੀਆਂ ਬਾਰੇ ਟਿੱਪਣੀ ਕਰਨ ਤੋਂ ਇਨਕਾਰ

ਚੀਫ਼ ਜਸਟਿਸ ਵਲੋਂ ਪ੍ਰਦਰਸ਼ਨ ਅਤੇ ਪਾਬੰਦੀਆਂ ਬਾਰੇ ਟਿੱਪਣੀ ਕਰਨ ਤੋਂ ਇਨਕਾਰ

ਅਜੀਤ ਡੈਸਕ 13-10-2026

ਕਿਹਾ, ਇਹ ਕਾਨੂੰਨ ਅਤੇ ਵਿਵਸਥਾ ਦਾ ਮੁੱਦਾ ਹੈ, ਜੋ ਮੇਰੇ ਦਾਇਰੇ ’ਚ ਨਹੀਂ ਆਉਂਦਾ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਚੀਫ਼ ਜਸਟਿਸ ਸੂਰਿਆ ਕਾਂਤ ਨੇ ਦਿੱਲੀ ’ਚ ਚੱਲ ਰਹੇ ਪ੍ਰਦਰਸ਼ਨਾਂ ਅਤੇ ਲਗਾਈਆਂ ਗਈਆਂ ਪਾਬੰਦੀਆਂ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਸ਼ਬਦਾਂ ’ਚ ਕਿਹਾ ਕਿ ਇਹ ਕਾਨੂੰਨ ਅਤੇ ਵਿਵਸਥਾ ਦਾ ਮੁੱਦਾ ਹੈ। ਇਹ ਮੇਰਾ ਵਿਸ਼ਾ ਨਹੀਂ ਹੈ। ਚੀਫ਼ ਜਸਟਿਸ ਨੇ ਇਹ ਬਿਆਨ ਵਿਗਿਆਨ ਭਵਨ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਦੇ 33ਵੇਂ ਸਥਾਪਨਾ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤਾ। ਦੱਸਣਯੋਗ ਹੈ ਕਿ ਦਿੱਲੀ ’ਚ ਪਿਛਲੇ ਕੁਝ ਦਿਨਾਂ ਤੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇਹ ਪ੍ਰਦਰਸ਼ਨ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਪ੍ਰਕਿਰਿਆ ’ਚ ਬੇਨਿਯਮੀਆਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਹਨ। ਇਸੇ ਮਾਮਲੇ ’ਚ ਜਦੋਂ ਚੀਫ਼ ਜਸਟਿਸ ਕੋਲ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਾਫ਼ ਤੌਰ ’ਤੇ ਕਿਹਾ ਕਿ ਇਹ ਕਾਨੂੰਨ ਅਤੇ ਵਿਵਸਥਾ ਦਾ ਮੁੱਦਾ ਹੈ ਜੋ ਮੇਰੇ ਡੋਮੇਨ (ਦਾਇਰੇ) ’ਚ ਨਹੀਂ ਆਉਂਦਾ। 

ਪਿਛਲੀ ਖ਼ਬਰ ਮਟਰਾਂ ਦੀ ਸੁਚੱਜੀ ਕਾਸ਼ਤ ਲਈ ਜ਼ਰੂਰੀ ਨੁਕਤੇ ਅਗਲੀ ਖ਼ਬਰ ਪੰਜਾਬ ’ਚ ਐਸ.ਆਈ.ਆਰ. ਤੋਂ ਬਾਅਦ 13 ਲੱਖ ਤੋਂ ਵੱਧ ਵੋਟਰ ਘਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।